ਦੋ ਨੌਜਵਾਨ ਹੈਰੋਇਨ ਸਣੇ ਗ੍ਰਿਫ਼ਤਾਰ
ਇਥੋਂ ਦੀ ਪੁਲੀਸ ਨੇ ਦੋ ਨੌਜਵਾਨਾਂ ਨੂੰ 15 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਪੁਲੀਸ ਪਾਰਟੀ ਨਾਲ ਜਾਖਲ ਰੋਡ ਸੀਲੋ ਗੁਦਾਮ ਨੇੜੇ ਚੈਕਿੰਗ ਦੌਰਾਨ ਸੂਹ ਦੇ ਆਧਾਰ ’ਤੇ ਕਾਰਵਾਈ...
Advertisement
ਇਥੋਂ ਦੀ ਪੁਲੀਸ ਨੇ ਦੋ ਨੌਜਵਾਨਾਂ ਨੂੰ 15 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਪੁਲੀਸ ਪਾਰਟੀ ਨਾਲ ਜਾਖਲ ਰੋਡ ਸੀਲੋ ਗੁਦਾਮ ਨੇੜੇ ਚੈਕਿੰਗ ਦੌਰਾਨ ਸੂਹ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਰੋਹਿਤ ਕੁਮਾਰ ਉਰਫ ਚੂਚਾ ਵਾਸੀ ਸੁਨਾਮ ਸਣੇ ਉਸ ਨੂੰ ਹੈਰੋਇਨ ਲਿਆ ਕੇ ਸਪਲਾਈ ਕਰਨ ਵਾਲੇ ਸੁਨਾਮ ਦੇ ਹੀ ਰਾਜੂ ਸਿੰਘ ਨੂੰ ਕਾਬੂ ਕਰਨ ਉਪਰੰਤ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ। ਪੁਲੀਸ ਨੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
Advertisement
Advertisement
