ਸਹਿਕਾਰੀ ਖੇਤੀਬਾੜੀ ਸਭਾ ਦੌਧਰ ਦੀ ਸਰਬਸੰਮਤੀ ਨਾਲ ਚੋਣ
ਪਿੰਡ ਦੌਧਰ ਵਿੱਚ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ (ਸੁਸਾਇਟੀ) ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਅਤੇ ਮੈਂਬਰਾਂ ਦੀ ਚੋਣ ਆਪਸੀ ਭਾਈਚਾਰਕ ਸਾਂਝ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਗਈ। ਇਸ ਸਬੰਧੀ ਸੈਕਟਰੀ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਸਹਿਕਾਰੀ ਖੇਤੀਬਾੜੀ ਸਭਾ ਦੇ ਨਵੇਂ ਚੁਣੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਚਮਕੌਰ ਸਿੰਘ ਮਨੀਲਾ ਨੂੰ ਪ੍ਰਧਾਨ ਅਤੇ ਗੁਰਦੇਵ ਸਿੰਘ, ਬਸੰਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਪ੍ਰੀਤਮ ਸਿੰਘ, ਮਨਜੀਤ ਕੌਰ, ਕੁਲਵਿੰਦਰ ਸਿੰਘ, ਰੁਪਿੰਦਰ ਸਿੰਘ ਤੇ ਬਲਤੇਜ ਸਿੰਘ ਨੂੰ ਮੈਂਬਰ ਚੁਣਿਆ ਗਿਆ ਹੈ। ਇਸ ਮੌਕੇ ਸਹਿਕਾਰੀ ਖੇਤੀਬਾੜੀ ਸਭਾ ਦੇ ਨਵੇਂ ਚੁਣੇ ਪ੍ਰਧਾਨ ਚਮਕੌਰ ਸਿੰਘ ਮਨੀਲਾ ਨੇ ਸਰਬਸੰਮਤੀ ਨਾਲ ਚੋਣ ਕਰਵਾਉਣ ਲਈ ਸੁਖਦੀਪ ਸਿੰਘ ਸੀਪਾ ਸਰਪੰਚ ਦੌਧਰ ਸ਼ਰਕੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਪਿੰਡ ਅਤੇ ਮੈਂਬਰਾਂ ਵੱਲੋਂ ਦਿੱਤੇ ਗਏ ਪਿਆਰ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੁਸਾਇਟੀ ਨਾਲ ਜੁੜੇ ਕਿਸਾਨਾਂ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੌਧਰ ਸ਼ਰਕੀ ਦੇ ਸਰਪੰਚ ਸੁਖਦੀਪ ਸਿੰਘ ਸਿੱਧੂ, ਦੌਧਰ ਗਰਬੀ ਦੇ ਸਰਪੰਚ ਜਗਜੀਤ ਸਿੰਘ, ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਸਾਬਕਾ ਚੇਅਰੈਨ ਅਤੇ ਸਾਬਕਾ ਸਰਪੰਚ ਲਖਵੀਰ ਸਿੰਘ ਸਿੱਧੂ, ਗੁਰਨੂਰ ਸਿੰਘ ਮਾਨ, ਹਰਕੀਰਤ ਸਿੰਘ, ਜਗਦੀਪ ਸਿੰਘ ਨੰਨੂ ਮੈਂਬਰ ਸਮੇਤ ਹੋਰ ਵੀ ਅਨੇਕਾਂ ਵਿਅਕਤੀ ਹਾਜ਼ਰ ਸਨ।