ਸਹਿਕਾਰੀ ਸਭਾ ਭੋਤਨਾ ਦੇ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ
ਮਹਿਲ ਕਲਾਂ: ਪਿੰਡ ਭੋਤਨਾ ਵਿੱਚ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਲਈ 11 ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਚੋਣ ਦੀ ਕਾਰਵਾਈ ਸਭਾ ਦੇ ਸਕੱਤਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਪੂਰੀ ਪਾਰਦਰਸ਼ੀ ਢੰਗ ਨਾਲ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰਵਾਈ...
Advertisement
ਮਹਿਲ ਕਲਾਂ: ਪਿੰਡ ਭੋਤਨਾ ਵਿੱਚ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਲਈ 11 ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਚੋਣ ਦੀ ਕਾਰਵਾਈ ਸਭਾ ਦੇ ਸਕੱਤਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਪੂਰੀ ਪਾਰਦਰਸ਼ੀ ਢੰਗ ਨਾਲ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰਵਾਈ ਗਈ। ਸਕੱਤਰ ਸੁਖਬੀਰ ਸਿੰਘ ਨੇ ਦੱਸਿਆ ਕਿ ਚੋਣ ਵਿੱਚ ਕਿਸਾਨ ਅਮਰਜੀਤ ਸਿੰਘ, ਜਸਪ੍ਰੀਤ ਸਿੰਘ, ਭੋਲਾ ਸਿੰਘ, ਬਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਕੌਰ, ਭਾਗ ਸਿੰਘ, ਬਿਕਰ ਸਿੰਘ, ਬੇਅੰਤ ਸਿੰਘ, ਗੁਰਚਰਨ ਸਿੰਘ ਅਤੇ ਕੁਲਵੰਤ ਸਿੰਘ ਨੂੰ ਬਿਨਾਂ ਕਿਸੇ ਵਿਰੋਧ ਦੇ ਸਰਬਸੰਮਤੀ ਨਾਲ ਪ੍ਰਬੰਧਕ ਕਮੇਟੀ ਲਈ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਚੁਣੇ ਗਏ ਮੈਂਬਰ ਆਉਣ ਵਾਲੇ 15 ਦਿਨਾਂ ਵਿੱਚ ਆਪਣੀ ਮੀਟਿੰਗ ਕਰ ਕੇ ਸਭਾ ਦੇ ਪ੍ਰਧਾਨ ਤੇ ਹੋਰ ਅਹੁਦਦਾਰਾਂ ਦੀ ਚੋਣ ਕਰਨਗੇ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×