ਸੜਕ ਹਾਦਸੇ ’ਚ ਚਾਚਾ ਹਲਾਕ, ਭਤੀਜਾ ਜ਼ਖ਼ਮੀ

ਸੜਕ ਹਾਦਸੇ ’ਚ ਚਾਚਾ ਹਲਾਕ, ਭਤੀਜਾ ਜ਼ਖ਼ਮੀ

ਅਬੋਹਰ: ਉਪ ਮੰਡਲ ਦੇ ਪਿੰਡ ਦੀਵਾਨਖੇੜਾ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦਾ ਭਤੀਜਾ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਸ੍ਰੀਗੰਗਾਨਗਰ ਦੇ ਪਿੰਡ 1-ਸੀ ਬੜੀ ਵਾਸੀ ਸੁਰਿੰਦਰ (30) ਪੁੱਤਰ ਬਲਦੇਵ ਸਿੰਘ ਬੀਤੀ ਰਾਤ ਆਪਣੇ ਭਤੀਜੇ ਆਸ਼ੂ ਨਾਲ ਮੋਟਰਸਾਈਕਲ ’ਤੇ ਅਬੋਹਰ ਤੋਂ ਵਾਪਿਸ ਆਪਣੇ ਪਿੰਡ ਜਾ ਰਿਹਾ ਸੀ ਕਿ ਪਿੰਡ ਦੀਵਾਨਖੇੜਾ ਨੇੜੇ ਸਾਹਮਣਿਓਂ ਆਉਂਦੇ ਇਕ ਵਾਹਨ ਨੇ ਉਸ ਦੀ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਇਸ ਹਾਦਸੇ ਵਿੱਚ ਸੁਰਿੰਦਰ ਦੀ ਮੌਤ ਹੋ ਗਈ ਜਦਕਿ ਆਸ਼ੂ ਗੰਭੀਰ ਜ਼ਖ਼ਮੀ ਹੋ ਗਿਆ। ਸਥਾਨਕ ਲੋਕਾਂ ਨੇ ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਪੁਲੀਸ ਨੇ ਧਾਰਾ 304-ਏ ਤਹਿਤ ਕੇਸ ਦਰਜ ਕਰਕੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All