DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੇਰੁਜ਼ਗਾਰ ਅਧਿਆਪਕਾਂ ਨੇ ਮੰਗਾਂ ਮਨਵਾਉਣ ਲਈ ਕੌਮੀ ਮਾਰਗ ਜਾਮ ਕੀਤਾ

ਮਸਲੇ ਦਾ ਹੱਲ ਨਾ ਹੋਣ ’ਤੇ ਸੱਤਾ ਧਿਰ ਦੇ ਵਿਧਾਇਕਾਂ ਦੇ ਘਿਰਾਓ ਦਾ ਐਲਾਨ
  • fb
  • twitter
  • whatsapp
  • whatsapp
featured-img featured-img
ਆਪਣੀਆਂ ਮੰਗਾਂ ਮਨਵਾਉਣ ਲਈ ਕੌਮੀ ਮਾਰਗ ਜਾਮ ਕਰ ਕੇ ਪ੍ਰਦਰਸ਼ਨ ਕਰਦੇ ਹੋਏ ਬੇਰੁਜ਼ਗਾਰ ਅਧਿਆਪਕ।
Advertisement

ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਨਾਲ ਕਈ ਵਾਰ ਪੰਜਾਬ ਸੂਬੇ ਦੇ ਸਿੱਖਿਆ ਮੰਤਰੀ ਵੱਲੋਂ ਸਮਾਂ ਤਹਿ ਕਰਨ ਦੇ ਬਾਵਜੂਦ ਪੈਨਲ ਮੀਟਿੰਗਾਂ ਨਾ ਕਰਨ ਦੇ ਰੋਸ ਵਜੋਂ ਅੱਜ ਫ਼ਾਜ਼ਿਲਕਾ ਦੇ ਪਿੰਡ ਕਾਲੂ ਵਾਲਾ ਸਥਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਕੋਠੀ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਲੰਮਾ ਸਮਾਂ ਪ੍ਰਦਰਸ਼ਨ ਕਰਨ ਤੋਂ ਬਾਅਦ ਜਦੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਕੋਈ ਵੀ ਸੱਤਾ ਧਿਰ ਦਾ ਆਗੂ ਨਾ ਬਹੁੜਿਆ ਤਾਂ ਬੇਰੁਜ਼ਗਾਰਾਂ ਅਧਿਆਪਕਾਂ ਨੇ ਕੌਮੀ ਮਾਰਗ ਫ਼ਾਜ਼ਿਲਕਾ-ਫ਼ਿਰੋਜ਼ਪੁਰ ਜਾਮ ਕਰ ਦਿੱਤਾ। ਇਸ ਤੋਂ ਬਾਅਦ ਜਗਦੀਪ ਕੰਬੋਜ ਗੋਲਡੀ ਵੱਲੋਂ ਫੋਨ ਰਾਹੀਂ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੇ ਬੇਰੁਜ਼ਗਾਰਾਂ ਦੇ ਮਸਲੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਵਿਧਾਇਕ ਵੱਲੋਂ ਪਹੁੰਚੇ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ ਨੇ ਛੇ ਅਗਸਤ ਨੂੰ ਮੀਟਿੰਗ ਕਰਵਾਉਣ ਲਈ ਵਿਸ਼ਵਾਸ ਦਿਵਾਇਆ।

ਅਧਿਆਪਕਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਜਸਵੰਤ ਘੁਬਾਇਆ ਨੇ ਦੱਸਿਆ ਕਿ 55 ਫ਼ੀਸਦੀ ਮਾਸਟਰ ਕੇਡਰ ਦੀ ਭਰਤੀ, ਲੈਕਚਰਾਰ ਦੀ ਭਰਤੀ ਉਮਰ ਹੱਦ ਵਾਧਾ ਕਰਨ ਅਤੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਵਿਧਾਇਕ ਗੋਲਡੀ ਕੰਬੋਜ ਵੱਲੋਂ 6 ਅਗਸਤ ਨੂੰ ਸਿੱਖਿਆ ਮੰਤਰੀ ਕੋਲੋਂ ਬੇਰੁਜ਼ਗਾਰਾਂ ਨਾਲ ਬੈਠ ਕੇ ਮੀਟਿੰਗ ਦੌਰਾਨ ਮਸਲੇ ਹੱਲ਼ ਕਰਵਾਉਣ ਦਾ ਭਰੋਸਾ ਦਿਵਾਉਣ ’ਤੇ ਬੀਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਦੇਰ ਸ਼ਾਮ ਧਰਨਾ ਸਮਾਪਤ ਕੀਤਾ ਗਿਆ। ਸੂਬਾ ਪ੍ਰਧਾਨ ਜਸਵੰਤ ਘੁਬਾਇਆ ਨੇ ਕਿਹਾ ਜੇ ਸਿੱਖਿਆ ਮੰਤਰੀ ਵੱਲੋਂ ਪਹਿਲਾਂ ਦੀ ਤਰ੍ਹਾਂ ਮੀਟਿੰਗ ਨਹੀਂ ਕੀਤੀ ਜਾਂਦੀ ਤਾਂ ਫਿਰ ਰੋਡ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸੱਤਾ ਧਿਰ ਦੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ।

Advertisement

ਇਸ ਮੌਕੇ ਅਧਿਆਪਕ ਆਗੂ ਮਲਕੀਤ ਗੁਮਾਨੀ ਵਾਲਾ, ਲਵਪ੍ਰੀਤ, ਅਮਰਜੀਤ, ਨਛਤਰ, ਵੀਨੂੰ, ਸੰਜੀਤ, ਧਰਵਿੰਦਰ ਮੁਕਤਸਰ, ਗੁਰਪ੍ਰੀਤ, ਬੂਟਾ ਫ਼ਿਰੋਜ਼ਪੁਰ, ਸੂਬਾ ਕਮੇਟੀ ਮੈਂਬਰ ਪ੍ਰੇਮ ਅਬੋਹਰ, ਵਿਕਰਮ, ਨਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

Advertisement
×