ਬੇਰੁਜ਼ਗਾਰ ਅਧਿਆਪਕਾਂ ਨੇ ਕਾਲੀ ਆਜ਼ਾਦੀ ਮਨਾਈ

ਬੇਰੁਜ਼ਗਾਰ ਅਧਿਆਪਕਾਂ ਨੇ ਕਾਲੀ ਆਜ਼ਾਦੀ ਮਨਾਈ

ਪੰੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਾ ਹੋਇਆ ਬੇਰੁਜ਼ਗਾਰ ਅਧਿਆਪਕ।

ਰਾਜਿੰਦਰ ਕੁਮਾਰ
ਬੱਲੂਆਣਾ (ਅਬੋਹਰ), 14 ਅਗਸਤ

ਰੁਜ਼ਗਾਰ ਦੀ ਮੰਗ ਸਬੰਧੀ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਅੱਜ ਕਾਲੀ ਆਜ਼ਾਦੀ ਮਨਾਈ। ਇਸ ਮੌਕੇ ਉਨ੍ਹਾਂ ਕਾਲੀਆਂ ਪੱਟੀਆਂ ਬੰਨ੍ਹ ਕੇ ਤੇ ਚਾਰਟ ਤੇ ਮੰਗਾਂ ਲਿਖ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ ਤੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸ਼ਾਮਾ ਤੇ ਸੂਬਾ ਪ੍ਰੈਸ ਸਕੱਤਰ ਦੀਪ ਬਨਾਰਸੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਅੰਗਰੇਜ਼ੀ ਸ਼ਾਸਨ ਵਿੱਚ ਕੋਈ ਫਰਕ ਨਹੀਂ ਹੈ। ਇਸ ਮੌਕੇ ਅਬੋਹਰ ਪ੍ਰਧਾਨ ਰਵਿੰਦਰ ਅਬੋਹਰ, ਗਗਰ ਮੱਕੜ, ਪ੍ਰਿਥਵੀ ਵਰਮਾ ਡੰਗਰਖੇੜਾ, ਵੇਦਪ੍ਰਕਾਸ਼, ਰਵੀ, ਪਵਨ, ਪ੍ਰਮਿਲਾ, ਕ੍ਰਿਸ਼ਨਾ ਨੇ ਕਿਹਾ ਕਿ ਆਉਣ ਵਾਲੇ ਦਿਨ ’ਚ ਪੰਜਾਬ ਸਰਕਾਰ ਖ਼ਿਲਾਫ਼ ਪਿੰਡ-ਪਿੰਡ ਪੱਧਰ ’ਤੇ ਸ਼ਹਿਰ ਪੱਧਰ ਤੇ ਪੋਸਟਰਾਂ ਨੂੰ ਲਗਾ ਕੇ ਮੁੰਹਿਮ ਚਲਾਈ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All