DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Unemployed Teachers Protest at Bright Minds Punjab 2026: ਬੈਂਸ ਨੂੰ ਮੰਗ ਪੱਤਰ ਦੇਣ ਪੁੱਜੇ ਅਧਿਆਪਕ ਭੜਕੇ

ਮੰਤਰੀ ’ਤੇ ਮੰਗ ਪੱਤਰ ਨਾ ਲੈਣ ਦਾ ਦੋਸ਼ ਲਾਇਆ

  • fb
  • twitter
  • whatsapp
  • whatsapp
featured-img featured-img
ਤਪਾ ਵਿੱਚ ਬੇਰੁਜ਼ਗਾਰ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਅਪਣੇ ਸਾਥੀਆਂ ਨਾਲ।
Advertisement

ਬਰਨਾਲਾ ਵਿੱਚ ਕਰਵਾਏ ਗਏ ਬਰਾਈਟ ਮਾਈਂਡਜ਼ ਪੰਜਾਬ 2026 ਸਮਾਗਮ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਸੌਂਪਣ ਪਹੁੰਚੇ ਬੇਰੁਜ਼ਗਾਰ ਅਧਿਆਪਕਾਂ ਨੇ ਦੋਸ਼ ਲਾਇਆ ਕਿ ਮੰਤਰੀ ਨੇ ਉਨ੍ਹਾਂ ਤੋਂ ਮੰਗ ਪੱਤਰ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਧਿਆਪਕ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਇੱਥੇ ਕਿਹਾ ਕਿ ਜੇ ਜ਼ਿਲ੍ਹਾ ਪ੍ਰਸ਼ਾਸਨ ਚਾਹੁੰਦਾ ਤਾਂ ਮੰਗ ਪੱਤਰ ਸਿੱਖਿਆ ਮੰਤਰੀ ਤੱਕ ਪਹੁੰਚਾ ਕੇ ਮਾਮਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਹੱਲ ਕੀਤਾ ਜਾ ਸਕਦਾ ਸੀ।

ਉਨ੍ਹਾਂ ਮੰਗ ਕੀਤੀ ਕਿ 1013 ਲੈਕਚਰਾਰ ਅਸਾਮੀਆਂ ਵਿੱਚ ਰਾਖਵੀਆਂ ਸ਼੍ਰੇਣੀਆਂ ਦੀਆਂ ਅਸਾਮੀਆਂ ਤੁਰੰਤ ਜਾਰੀ ਕੀਤੀਆਂ ਜਾਣ, ਮਾਸਟਰ ਕੇਡਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਵਿੱਚ ਛੋਟ ਅਤੇ 55 ਫ਼ੀਸਦੀ ਅੰਕਾਂ ਦੀ ਸ਼ਰਤ ਹਟਾ ਕੇ ਭਰੀਆਂ ਜਾਣ ਜਦਕਿ ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਲਈ ਲਿਖਤੀ ਪ੍ਰੀਖਿਆ ਕਰਵਾਉਣ ਅਤੇ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਖਾਲੀ ਅਸਾਮੀਆਂ ਵੀ ਉਮਰ ਹੱਦ ਵਿੱਚ ਛੋਟ ਦੇ ਕੇ ਭਰਨ ਦੀ ਮੰਗ ਕੀਤੀ ਗਈ। ਇਸ ਮੌਕੇ ਅਮਨ ਸੇਖਾ, ਗੁਰਦੀਪ ਰਾਮਗੜ੍ਹ, ਹਰਸ਼ਰਨ ਸਿੰਘ ਭੱਠਲ, ਅਵਤਾਰ ਹਰੀਗੜ੍ਹ, ਰਣਜੀਤ ਮੌੜ ਅਤੇ ਹੋਰ ਬੇਰੁਜ਼ਗਾਰ ਅਧਿਆਪਕ ਵੀ ਮੌਜੂਦ ਸਨ।

Advertisement

Advertisement
Advertisement
×