ਪਰਮਜੀਤ ਸਿੰਘ
ਫਾਜ਼ਿਲਕਾ, 12 ਦਸੰਬਰ
ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪਿਛਲੇ ਲਗਪਗ 2 ਮਹੀਨਿਆਂ ਤੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਖਰੜ ਵਿੱਚ ਪੱਕਾ ਧਰਨਾ ਦੇ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਦਾ ਉਨ੍ਹਾਂ ਦੇ ਸਮਾਗਮਾਂ ਵਿੱਚ ਘਿਰਾਓ ਕਰਕੇ ਆਪਣੀ ਨੌਕਰੀ ਦੀ ਮੰਗ ਕਰ ਰਹੇ ਹਨ। ਜਿਸ ਤਹਿਤ ਅੱਜ ਯੂਨੀਅਨ ਆਗੂ ਸੋਨੀਆ ਸਚਦੇਵਾ ਫਾਜ਼ਿਲਕਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਈ.ਟੀ.ਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਫਾਜ਼ਿਲਕਾ ਤੋਂ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਘੁਬਾਇਆ ਪਿੰਡ ਵਿੱਚ ਰਿਹਾਇਸ਼ ਘੇਰ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।