ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਂਦਰੀ ਮੰਤਰੀ ਨੇ ਮੁੜ ਵਸੇਬੇ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਗੱਲਬਾਤ; ਫੌਜ ਦੇ ਜਵਾਨਾਂ ਦੀ ਸ਼ਲਾਘਾ
ਫ਼ਿਰੋਜ਼ਪੁਰ ਵਿੱਚ ਫੌਜੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਸੰਜੇ ਸੇਠ। 
Advertisement

ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਅੱਜ ਫਿਰੋਜ਼ਪੁਰ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਚੱਲ ਰਹੇ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਦਾ ਜਾਇਜ਼ਾ ਲਿਆ।​ ਰੱਖਿਆ ਰਾਜ ਮੰਤਰੀ ਨੇ ਪ੍ਰਭਾਵਿਤ ਪਰਿਵਾਰਾਂ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਪਾਣੀ ਦੇ ਵਧਦੇ ਪੱਧਰ ਕਾਰਨ ਫਸੇ ਨਾਗਰਿਕਾਂ ਨੂੰ ਸਮੇਂ-ਸਿਰ ਬਚਾਅ, ਰਾਹਤ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਭਾਰਤੀ ਫੌਜ ਦੀ ਤੇਜ਼ ਅਤੇ ਨਿਰੰਤਰ ਕਾਰਵਾਈ ਦੀ ਸ਼ਲਾਘਾ ਕੀਤੀ।​ ਮੰਤਰੀ ਨੇ ਗੋਲਡਨ ਐਰੋ ਡਿਵੀਜ਼ਨ (ਵਜਰਾ ਕੋਰ) ਦੇ ਫੌਜੀਆਂ ਦੀ ਲਗਨ ਅਤੇ ਨਿਰਸਵਾਰਥ ਸੇਵਾ ਦੀ ਤਾਰੀਫ਼ ਕੀਤੀ, ਜਿਨ੍ਹਾਂ ਨੇ ਹੜ੍ਹਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਔਖੇ ਹਾਲਾਤ ਵਿੱਚ ਨਿਰਵਿਘਨ ਕੰਮ ਕੀਤਾ।

​ਉਨ੍ਹਾਂ ਰਾਹਤ ਅਤੇ ਮੁੜ ਵਸੇਬੇ ਦੇ ਕੰਮਾਂ ਵਿੱਚ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾਉਣ ਲਈ ਫੌਜ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਰੱਖਿਆ ਰਾਜ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣ ਲਈ ਭਾਰਤੀ ਫੌਜ, ਸਥਾਨਕ ਅਧਿਕਾਰੀਆਂ ਅਤੇ ਵਾਲੰਟੀਅਰਾਂ ਵਿਚਕਾਰ ਬਣੇ ਤਾਲਮੇਲ 'ਤੇ ਤਸੱਲੀ ਪ੍ਰਗਟ ਕੀਤੀ। ​ਇਸ ਮੌਕੇ ਭਾਜਪਾ ਆਗੂ ਅਵਤਾਰ ਸਿੰਘ ਜ਼ੀਰਾ ਅਤੇ ਸਵਰਨ ਸਿੰਘ ਵੀ ਹਾਜ਼ਰ ਸਨ।

Advertisement

Advertisement
Show comments