ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਨੋਖਾ ਵਿਰੋਧ: ਸਾਬਕਾ ਵਿਧਾਇਕ ਨੇ ਸੜਕ ’ਤੇ ਖੜ੍ਹੇ ਪਾਣੀ ਵਿੱਚ ਲਾਇਆ ਝੋਨਾ

ਸੜਕ ਦੀ ਖਸਤਾ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ; ਜਲਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਰਾਹਤ ਦੇਣ ਦੀ ਅਪੀਲ
ਜ਼ੀਰਾ ’ਚ ਸੜਕ ’ਤੇ ਖੜ੍ਹੇ ਪਾਣੀ ਵਿੱਚ ਝੋਨਾ ਲਾਉਂਦੇ ਹੋਏ ਕੁਲਬੀਰ ਸਿੰਘ ਜ਼ੀਰਾ ਤੇ ਮੁਹੱਲਾ ਵਾਸੀ। -ਫੋਟੋ: ਨੀਲੇਵਾਲਾ
Advertisement

ਪੱਤਰ ਪ੍ਰੇਰਕ

ਜ਼ੀਰਾ, 13 ਜੂਨ

Advertisement

ਇੱਥੋਂ ਦੀ ਸਨ੍ਹੇਰ ਰੋਡ ਸੜਕ ਕਈ ਸਾਲਾਂ ਤੋਂ ਟੁੱਟੀ ਹੋਈ ਹੈ ਤੇ ਸੜਕ ’ਤੇ ਖੜ੍ਹੇ ਪਾਣੀ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਸੜਕ ਤੋਂ ਨੇੜਲੇ 6-7 ਪਿੰਡਾਂ ਦੇ ਲੋਕਾਂ ਸਮੇਤ ਸਰਕਾਰੀ ਕਾਲਜ ਜ਼ੀਰਾ ਦੇ ਬੱਚਿਆਂ ਦਾ ਰਸਤਾ ਹੈ। ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ ਨੂੰ ਰੋਜ਼ਾਨਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਦਾ ਮਸਲੇ ਵੱਲ ਧਿਆਨ ਦਿਵਾਉਣ ਲਈ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾ’ਚ ਝੋਨਾ ਲਾ ਕੇ ਰੋਸ ਜ਼ਾਹਿਰ ਕੀਤਾ। ਕੁਲਬੀਰ ਸਿੰਘ ਜ਼ੀਰਾ ਅਤੇ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਸ ਸਮੱਸਿਆ ਸਬੰਧੀ ਉਹ ਬੀਤੇ ਦਿਨੀਂ ਨਗਰ ਕੌਂਸਲ ਦੀ ਪ੍ਰਧਾਨ ਕੋਲ ਮੰਗ ਪੱਤਰ ਦੇਣ ਗਏ ਸਨ, ਪਰ ਪ੍ਰਧਾਨ ਨੇ ਮੰਗ ਪੱਤਰ ਲੈਣ ਤੋਂ ਇਨਕਾਰ ਕਰ ਦਿੱਤਾ ਜਿਸ ਕਾਰਨ ਕੌਂਸਲ ਦੀ ਪ੍ਰਧਾਨ ਦੇ ਪਤੀ ਨੇ ਮੰਗ ਪੱਤਰ ਲਿਆ, ਜਿਸ ਕੋਲ ਕੋਈ ਵੀ ਸੰਵਿਧਾਨਕ ਅਹੁਦਾ ਨਹੀਂ। ਉਨ੍ਹਾਂ ਮੰਗ ਕੀਤੀ ਕਿ ਸੜਕ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ ਤਾਂ ਜੋ ਮੁਹੱਲਾ ਨਿਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪਾਈਪਾਂ ਲੀਕ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਟੂਟੀਆਂ ਰਾਹੀਂ ਘਰਾਂ ਵਿੱਚ ਆਉਂਦਾ ਹੈ, ਜਿਸ ਕਾਰਨ ਲੋਕ ਗੰਦਾ ਪਾਣੀ ਪੀ ਕੇ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਮੌਕੇ ਪਲਵਿੰਦਰ ਸਿੰਘ ਥਿੰਦ, ਪਰਮਿੰਦਰ ਸਿੰਘ ਲਾਡਾ, ਰੂਬਲ ਵਿਰਦੀ ਆਦਿ ਤੋਂ ਇਲਾਵਾ ਮੁਹੱਲਾ ਵਾਸੀ ਮੌਜੂਦ ਸਨ।

Advertisement