ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਯੁਕਤ ਕਿਸਾਨ ਮੋਰਚੇ ਨੇ ਵਿਧਾਇਕ ਦੇ ਰਵੱਈਏ ਦੀ ਨਿਖੇਧੀ ਕੀਤੀ

29 ਨੂੰ ਬਜ਼ਾਰਾਂ ’ਚ ਮੁਜ਼ਾਹਰਾ ਕਰ ਕੇ ਪੁਤਲਾ ਫੂਕਣ ਦਾ ਐਲਾਨ
Advertisement

ਰੇਹੜੀ-ਫੜ੍ਹੀ ਉਜਾੜੇ ਦੇ ਪੀੜਤਾਂ ਦੀ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਸੁਰਿੰਦਰ ਢੰਡੀਆਂ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਆਖਿਆ ਕਿ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੀਟਿੰਗ ਨਹੀਂ ਕੀਤੀ ਗਈ, ਜਿਸ ਦੀ ਆਗੂਆਂ ਨੇ ਨਿਖੇਧੀ ਕੀਤੀ। ਉਨ੍ਹਾਂ ਆਖਿਆ ਕਿ 29 ਅਕਤੂਬਰ ਨੂੰ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕਰ ਕੇ ਐੱਸ ਡੀ ਐੱਮ ਅਤੇ ਵਿਧਾਇਕ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰੇਸ਼ਮ ਮਿੱਡਾ, ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਹਰਦੀਪ ਸਿੰਘ, ਬੀ ਕੇ ਯੂ ਡਕੌਂਦਾ ਧਨੇਰ ਦੇ ਬਲਾਕ ਪ੍ਰਧਾਨ ਪ੍ਰਵੀਨ ਮੌਲਵੀ ਵਾਲਾ, ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ, ਪੰਜਾਬ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਸ਼ੋਕ ਕੰਬੋਜ, ਕੁੱਲ ਹਿੰਦ ਖੇਤ ਮਜ਼ਦੂਰ ਸਭਾ ਦੇ ਆਗੂ ਕਾਮਰੇਡ ਨੱਥਾ ਸਿੰਘ ਤੇ ਹੋਰ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਅਤੇ ਵਿਧਾਇਕ ਦੀ ਬੇਰੁਖੀ ਕਾਰਨ ਅੱਜ ਦੀ ਮੀਟਿੰਗ ਨਹੀਂ ਹੋਈ ਹੈ। ਆਗੂਆਂ ਨੇ  ਆਖਿਆ ਕਿ ਜਿਸ ਦੇ ਰੋਸ ਵਜੋਂ 29 ਅਕਤੂਬਰ ਨੂੰ ਤਿੱਖੇ ਐਕਸ਼ਨ ਦਾ ਆਗਾਜ਼ ਕੀਤਾ ਜਾਵੇਗਾ।

Advertisement
Advertisement
Show comments