ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀਸੀ ਦਫਤਰ ਮੂਹਰੇ ਮੁਜ਼ਾਹਰਾ ਅੱਜ
ਹੜ੍ਹਾਂ ਦੇ ਖਰਾਬੇ ਦਾ ਮੁਆਵਜ਼ਾ 70 ਹਜਾਰ ਪ੍ਰਤੀ ਏਕੜ ਦੇਣ ਅਤੇ ਪੰਜ ਏਕੜ ਦੀ ਸ਼ਰਤ ਹਟਾਉਣ ਦੀ ਮੰਗ
Advertisement
ਮੀਂਹ ਤੇ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਵੱਲੋਂ ਤੈਅ ਕੀਤੀ ਮੁਆਵਜ਼ਾ ਨੀਤੀ ਤੇ ਕਿੰਤੂ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਬਾਹ ਹੋਈਆਂ ਫਸਲਾਂ ਦਾ ਪੂਰਾ ਮੁਆਵਜ਼ਾ 70 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਹਿਸਾਬ ਨਾਲ ਦਿੱਤੇ ਜਾਣ ਅਤੇ ਪੰਜ ਏਕੜ ਵਾਲੀ ਸ਼ਰਤ ਹਟਾਏ ਜਾਣ ਦੀ ਮੰਗ ਨੂੰ ਲੈ ਕੇ 8 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਭਾਈ ਮਹਾ ਸਿੰਘ ਦੀਵਾਨ ਹਾਲ ਵਿੱਚ ਹੋਈ ਇੱਕ ਬੈਠਕ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਬੀ ਕੇ ਯੂ ਕਾਦੀਆਂ ਦੇ ਸੂਬਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ, ਕੌਮੀ ਕਿਸਾਨ ਯੂਨੀਅਨ ਦੇ ਰੁਪਿੰਦਰ ਸਿੰਘ ਡੋਹਕ, ਬੀ ਕੇ ਯੂ ਉਗਰਾਂਹਾ ਦੇ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਤਬਾਹ ਹੋਈਆਂ ਫਸਲਾਂ ਦਾ ਪੂਰਾ ਮੁਆਵਜ਼ਾ 70 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਜਾਵੇ। ਇਸ ਸਬੰਧੀ ਪੰਜ ਏਕੜ ਵਾਲੀ ਸ਼ਰਤ ਹਟਾਈ ਜਾਵੇ।
Advertisement
Advertisement
Advertisement
×