ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਪ੍ਰਚਾਰ ਦਾ ਆਗਾਜ਼

ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਪ੍ਰਚਾਰ ਦਾ ਆਗਾਜ਼

ਮੁਕਤਸਰ ਦੇ ਪਿੰਡ ਵਿੱਚ ਪ੍ਰਚਾਰ ਕਰਦੀ ਹੋਈ ਮੋਰਚੇ ਦੀ ਉਮੀਦਵਾਰ ਅਨੁਰੂਪ ਸੰਧੂ । -ਫੋਟੋ: ਪ੍ਰੀਤ

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ

ਸੰਯੁਕਤ ਸਮਾਜ ਮੋਰਚੇ ਦੀ ਉਮੀਦਵਾਰ ਅਨੁਰੂਪ ਕੌਰ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਉਨ੍ਹਾਂ ਬੂੜਾ ਗੁੱਜਰ, ਕੋਟਲੀ ਦੇਵਨ, ਲੰਬੀ ਢਾਬ, ਬਧਾਈ, ਸੋਹਣੇਵਾਲਾ ਅਤੇ ਕਾਨਿਆਂਵਾਲੀ ਵਿੱਚ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ।

ਅਨੁਰੂਪ ਸੰਧੂ ਨੇ ਦੱਸਿਆ ਕਿ ਉਸ ਨੂੰ ਪਿੰਡਾਂ ਦੇ ਲੋਕਾਂ ਵੱਲੋਂ ਬਹੁਤ ਸਹਿਯੋਗ ਦਿੱਤਾ ਜਾ ਰਿਹਾ ਹੈ ਕਿਉਂਕਿ ਕਿਸੇ ਵੀ ਪਾਰਟੀ ਨੇ ਕਿਸਾਨਾਂ ਦੀ ਸਾਰ ਨਹੀਂ ਲਈ। ਸ਼ਹੀਦ ਹੋਏ ਕਿਸਾਨਾਂ ਬਾਰੇ ਤਾਂ ਕਿਸੇ ਨੇ ਸੋਚਿਆ ਵੀ ਨਹੀਂ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼ਹਿਰੀ ਖੇਤਰ ਵਿੱਚ ਵੀ ਪ੍ਰਚਾਰ ਕਰੇਗੀ।

ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਸੰਯੁਕਤ ਸਮਾਜ ਮੋਰਚਾ ਵੱਲੋਂ ਐਲਾਨੇ ਗਏ ਉਮੀਦਵਾਰ ਗੁਰਦਿੱਤਾ ਦੀਨਾ ਸਾਹਿਬ ਦੀ ਚੋਣ ਮੁਹਿੰਮ ਦਾ ਅਗਾਜ਼ ਨਿਹਾਲ ਸਿੰਘ ਵਾਲਾ ਵਿੱਚ ਕਿਸਾਨ, ਮਜ਼ਦੂਰ ਤੇ ਦੁਕਾਨਦਾਰਾਂ ਦੀ ਸ਼ਮੂਲੀਅਤ ਨਾਲ ਕੀਤਾ ਗਿਆ। ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਜਗਰੂਪ ਨੇ ਕਿਹਾ ਕਿ ਲੋਕਾਂ ਦੇ ਹੱਕ ਦੇ ਕਾਨੂੰਨ ਬਣਾਉਣ ਲਈ ਪੜ੍ਹੇ ਲਿਖੇ ਤੇ ਗੁਰਦਿੱਤਾ ਦੀਨਾ ਵਰਗੇ ਸੂਝਵਾਨ ਉਮੀਦਵਾਰਾਂ ਨੂੰ ਸਮਰਥਨ ਦੇਣ ਦੀ ਲੋੜ ਹੈ।

ਗੋਨਿਆਣਾ ਮੰਡੀ (ਪੱਤਰ ਪ੍ਰੇਰਕ): ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਦੇਵ ਸਿੰਘ ਆਕਲੀਆ ਵਲੋਂ ਵੱਖ-ਵੱਖ ਪਿੰਡਾਂ ਗੰਗਾ ਅਬਲੂ ਕੀ, ਕੋਠੇ ਲਾਲ ਸਿੰਘ ਵਾਲੇ, ਕੋਠੇ ਸੰਧੂਆਂ ਵਾਲੇ, ਕੋਠੇ ਫੂਲਾ ਸਿੰਘ ਵਾਲੇ ਅਤੇ ਲਖੀ ਜੰਗਲ ਆਦਿ ਦਾ ਚੋਣ ਦੌਰਾ ਕੀਤਾ ਗਿਆ।

ਫਾਜ਼ਿਲਕਾ (ਨਿੱਜੀ ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸੰਯੁਕਤ ਸਮਾਜ ਮੋਰਚੇ ਵੱਲੋਂ ਉਤਾਰੇ ਗਏ ਉਮੀਦਵਾਰ ਸੁਰਿੰਦਰ ਢੰਡੀਆਂ ਨੇ ਮੰਡੀ ਅਰਨੀਵਾਲਾ ਵਿੱਚ ਪਹੁੰਚ ਕੇ ਮੀਡੀਆ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਨੂੰ ਰਾਜਸੀ ਤੌਰ ‘ਤੇ ਹਰ ਵਰਗ ਦਾ ਸਾਥ ਮਿਲ ਰਿਹਾ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All