ਨੈਤਿਕ ਸਿੱਖਿਆ ’ਚ ਯੂਨੀਵਰਸਿਟੀ ਕਾਲਜ ਦੇ ਬੱਚੇ ਮੋਹਰੀ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਈ ਗਈ ਨੈਤਿਕ ਸਿੱਖਿਆ ਦੀ ਪ੍ਰੀਖ਼ਿਆ ਵਿੱਚ ਯੂਨੀਵਰਸਿਟੀ ਕਾਲਜ ਜੈਤੋ ਤੋਂ ਬੀ ਕਾਮ ਭਾਗ ਤੀਜਾ ਦੇ ਵਿਦਿਆਰਥੀ ਜਸਮੀਨ ਸਿੰਘ ਅਤੇ ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਬਿਹਤਰ ਅਕਾਦਮਿਕ ਪ੍ਰਦਰਸ਼ਨ ਕਰਕੇ ਮੈਰਿਟ ਵਿੱਚ ਥਾਂ ਬਣਾਈ ਹੈ।
ਕਾਲਜ ਦੇ ਇੰਚਾਰਜ ਡਾ. ਸਮਰਾਟ ਖੰਨਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੈਤਿਕ ਸਿੱਖਿਆ ਵਰਗੇ ਵਿਸ਼ੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਪ੍ਰਾਪਤੀ ਇਸ ਗੱਲ ਦੀ ਗਵਾਹ ਹੈ ਕਿ ਕਾਲਜ ਦੇ ਵਿਦਿਆਰਥੀ ਸਿਰਫ ਅਕਾਦਮਿਕ ਪੱਧਰ ’ਤੇ ਹੀ ਨਹੀਂ, ਸਗੋਂ ਨੈਤਿਕ ਮੁੱਲਾਂ ਵਿੱਚ ਵੀ ਅੱਗੇ ਵਧ ਰਹੇ ਹਨ। ਸੀਨੀਅਰ ਫੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ ਅਤੇ ਡਾ. ਸੁਭਾਸ਼ ਚੰਦਰ ਨੇ ਵੀ ਮੁਕਾਬਲੇ ਦੇ ਇੰਚਾਰਜ ਡਾ. ਗੁਰਬਿੰਦਰ ਕੌਰ ਸਮੇਤ ਦੋਵੇਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਕਾਲਜ ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਵਿਦਿਆਰਥੀ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਵਿੱਚ ਭਾਗ ਲੈਂਦੇ ਹੋਏ ਕਾਲਜ ਅਤੇ ਖੇਤਰ ਦਾ ਨਾਮ ਹੋਰ ਵੀ ਰੌਸ਼ਨ ਕਰਨਗੇ।
