DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਵਧੀ: ਮੀਤ ਹੇਅਰ

ਸੰਸਦ ਮੈਂਬਰ ਵੱਲੋਂ ਹੰਡਿਆਇਆ ਮਾਈਨਰ ਨੂੰ ਕੰਕਰੀਟ ਨਾਲ ਪੱਕਾ ਬਣਾਉਣ ਦੇ ਪ੍ਰਾਜੈਕਟ ਦੇ ਉਦਘਾਟਨ
  • fb
  • twitter
  • whatsapp
  • whatsapp
featured-img featured-img
ਪਿੰਡ ਸੇਖਾ ਵਿੱਚ ਨਹਿਰੀ ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ ਮੀਤ ਹੇਅਰ।
Advertisement

ਰਵਿੰਦਰ ਰਵੀ

ਬਰਨਾਲਾ, 8 ਦਸੰਬਰ

Advertisement

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ‘ਆਪ’ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਨਹਿਰੀ ਪਾਣੀ ਦੀ ਵਰਤੋਂ 40 ਫੀਸਦੀ ਵਧੀ ਹੈ। ਸੰਸਦ ਮੈਂਬਰ ਮੀਤ ਹੇਅਰ ਅੱਜ ਪਿੰਡ ਸੇਖਾ ਵਿੱਚ ਬਰਨਾਲਾ ਰਜਬਾਹਾ ਅਧੀਨ ਆਉਂਦੇ ਹੰਡਿਆਇਆ ਮਾਈਨਰ ਨੂੰ ਕੰਕਰੀਟ ਨਾਲ ਪੱਕਾ ਬਣਾਉਣ ਦੇ ਪ੍ਰਾਜੈਕਟ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਨਾਲ ਨਹਿਰੀ ਪਾਣੀ ਦੀ ਸਮਰੱਥਾ ਵਧਣ ਨਾਲ ਜ਼ਿਲ੍ਹਾ ਬਰਨਾਲਾ ਦੇ ਵੱਡੀ ਗਿਣਤੀ ਪਿੰਡਾਂ ਨੂੰ ਲਾਭ ਮਿਲੇਗਾ। ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ’ਤੇ ਜ਼ੋਰ ਨਾ ਦੇਣ ਕਾਰਨ ਪੰਜਾਬ ਵਿੱਚ ਪਾਣੀ ਦੀ ਵਰਤੋਂ ਘੱਟ ਹੁੰਦੀ ਸੀ ਤੇ ਜ਼ਿਆਦਾ ਪਾਣੀ ਹਰਿਆਣਾ ਤੇ ਰਾਜਸਥਾਨ ਨੂੰ ਜਾਂਦਾ ਸੀ। ਉਨ੍ਹਾਂ ਕਿਹਾ ਕਿ ਜਿਹੜਾ ਨਹਿਰੀ ਪਾਣੀ ਪੰਜਾਬ ’ਚੋਂ ਲੰਘਦਾ ਹੈ ਇਸ ਦੀ ਦੀ ਪੂਰੀ ਸਮਰੱਥਾ ’ਤੇ ਵਰਤੋਂ ਕਰਨੀ ਉਨ੍ਹਾਂ ਦੇ ਹੱਥ ਹੈ, ਜੋ ਕਿ ਮੌਜੂਦਾ ਸਰਕਾਰ ਦੇ ਪ੍ਰਾਜੈਕਟਾਂ ਨਾਲ ਹੋ ਰਹੀ ਹੈ। ਉਨ੍ਹਾਂ ਅੱਜ ਪ੍ਰਾਜੈਕਟ ਦੇ ਉਦਘਾਟਨ ਮੌਕੇ ਕਿਹਾ ਕਿ ਇਸ 40 ਕਿਲੋਮੀਟਰ ਲੰਬੇ ਬਹੁ-ਕਰੋੜੀ ਪ੍ਰਾਜੈਕਟ ਅਧੀਨ 131 ਮੋਘਿਆਂ ਰਾਹੀਂ ਹੁਣ 20 ਫੀਸਦੀ ਵੱਧ ਨਹਿਰੀ ਪਾਣੀ ਖੇਤਾਂ ਤੱਕ ਪੁੱਜੇਗਾ, ਜਿਸ ਨਾਲ ਤਕਰੀਬਨ 50 ਹਜ਼ਾਰ ਏਕੜ ਰਕਬੇ ਦੀ ਸਿੰਜਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ’ਚੋਂ 168 ਕਿਊਸਿਕ ਪਾਣੀ ਛੱਡਿਆ ਜਾਂਦਾ ਸੀ, ਜਦਕਿ ਹੁਣ 202 ਕਿਊਸਿਕ ਪਾਣੀ ਛੱਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ, ਫਰਵਾਹੀ, ਧਨੌਲਾ ਖੁਰਦ, ਸੇਖਾ, ਖੁੱਡੀ ਖੁਰਦ, ਸੰਘੇੜਾ, ਕਰਮਗੜ੍ਹ, ਨੰਗਲ ਆਦਿ ਅਤੇ ਜ਼ਿਲ੍ਹਾ ਸੰਗਰੂਰ ਦੇ ਕਈ ਪਿੰਡਾਂ ਦੇ 50 ਹਜ਼ਾਰ ਏਕੜ ਰਕਬੇ ਨੂੰ 20 ਫੀਸਦੀ ਵੱਧ ਨਹਿਰੀ ਪਾਣੀ ਪੁੱਜੇਗਾ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ  ਚੇਅਰਮੈਨ ਰਾਮ ਤੀਰਥ ਮੰਨਾ, ਓਐੱਸਡੀ ਹਸਨਪ੍ਰੀਤ ਭਾਰਦਵਾਜ, ਐਕਸੀਅਨ ਜਲ ਸਰੋਤ ਵਿਭਾਗ ਹਰਸ਼ਾਂਤ ਵਰਮਾ ਤੇ ਹੋਰ ਪਤਵੰਤੇ ਹਾਜ਼ਰ ਸਨ।

Advertisement
×