DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਊਆਂ ਨੂੰ ਗੰਢ ਰੋਗ ਤੋਂ ਬਚਾਉਣ ਲਈ ਟੀਕਾਕਰਨ ਸ਼ੁਰੂ

ਪਸ਼ੂ ਪਾਲਣ ਵਿਭਾਗ ਵੱਲੋਂ ਗਠਿਤ ਟੀਮਾਂ ਘਰ-ਘਰ ਜਾ ਕੇ ਲਗਾ ਰਹੀਆਂ ਹਨ ਮੁਫ਼ਤ ਟੀਕੇ

  • fb
  • twitter
  • whatsapp
  • whatsapp
Advertisement
ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਗਊਧਨ ਨੂੰ ਗੰਢ ਰੋਗ ਤੋਂ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ, ਪਸ਼ੂ ਪਾਲਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਹਰ ਇੱਕ ਪਸ਼ੂ ਨੂੰ ਕਵਰ ਕਰਨਾ ਹੈ ਤਾਂ ਜੋ ਪਸ਼ੂ ਪਾਲਕਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।

ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਵੀ ਕਾਂਤ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵਿਸ਼ੇਸ਼ ਟੀਕਾਕਰਨ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਪਸ਼ੂਆਂ ਨੂੰ ਟੀਕੇ ਲਗਾ ਰਹੀਆਂ ਹਨ ਤਾਂ ਜੋ ਪਸ਼ੂ ਪਾਲਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਿਵਲ ਪਸ਼ੂ ਹਸਪਤਾਲਾਂ ਅਤੇ ਪਸ਼ੂ ਡਿਸਪੈਂਸਰੀਆਂ ਨੂੰ ਲੋੜ ਅਨੁਸਾਰ ਵੈਕਸੀਨ ਦੀ ਵੰਡ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ 28 ਫਰਵਰੀ ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਡਾ. ਰਵੀ ਕਾਂਤ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀਆਂ ਟੀਮਾਂ ਦਾ ਪੂਰਨ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਗੰਢ ਰੋਗ ਇੱਕ ਛੂਤ ਦੀ ਬਿਮਾਰੀ ਹੈ, ਜਿਸ ਤੋਂ ਬਚਾਅ ਦਾ ਇੱਕੋ-ਇੱਕ ਪ੍ਰਭਾਵਸ਼ਾਲੀ ਤਰੀਕਾ ਸਮੇਂ-ਸਿਰ ਟੀਕਾਕਰਨ ਹੈ।

Advertisement

Advertisement

Advertisement
×