ਭੁੱਚੋ ਮੰਡੀ: ਇੱਥੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ. ਇੰਦਰਦੀਪ ਸਿੰਘ ਸਰਾਂ ਦੀ ਅਗਵਾਈ ਹੇਠ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਵੈਕਸੀਨੇਸ਼ਨ ਸ਼ੁਰੂ ਕੀਤੀ ਗਈ ਹੈ। ਅੱਜ ਪਹਿਲੇ ਦਿਨ 50 ਨੌਜਵਾਨਾਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ। ਇਸ ਮੌਕੇ ਡਾ. ਮਨਿੰਦਰਜੀਤ ਕੌਰ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਵੀਜ਼ਾ ਵਿਦਿਆਰਥੀਆਂ ਦੇ ਪਹਿਲ ਦੇ ਆਧਾਰ ’ਤੇ ਵੈਕਸੀਨ ਲਗਾਈ ਹੈ। -ਪੱਤਰ ਪ੍ਰੇਰਕ