ਵੱਲਭ ਭਾਈ ਪਟੇਲ ਦੇ ਜਨਮ ਦਿਨ ਸਬੰਧੀ ਪੈਦਲ ਯਾਤਰਾ
ਭਾਜਪਾ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਕਚਹਿਰੀ ਰੋਡ ਤੋਂ ਜ਼ਿਲ੍ਹਾ ਪੱਧਰੀ ਪੈਦਲ ਯਾਤਰਾ ਕੀਤੀ ਗਈ ਜਿਸ ਦੀ ਅਗਵਾਈ ਭਾਜਪਾ ਦੇ ਸੂਬਾਈ ਸੀਨੀਅਤ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਕੀਤੀ। ਇਸ ਮੌਕੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਵਿਸ਼ੇਸ਼ ਹਾਜ਼ਰੀ ਭਰੀ। ਯਾਤਰਾ ਵਿੱਚ ਬੱਚਿਆਂ, ਨੌਜਵਾਨਾਂ ਅਤੇ ਸ਼ਹਿਰ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਏਕਤਾ ਅਤੇ ਰਾਸ਼ਟਰੀ ਅਖੰਡਤਾ ਦਾ ਸੁਨੇਹਾ ਦਿੱਤਾ। ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਸੰਬੋਧਨ ਕਰਦਿਆਂ ਸਰਦਾਰ ਪਟੇਲ ਦੇ ਅਸਾਧਾਰਨ ਯੋਗਦਾਨਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਮਾਰਚ ਨੌਜਵਾਨ ਪੀੜ੍ਹੀ ਨੂੰ ਏਕਤਾ ਦਾ ਪਾਠ ਪੜ੍ਹਾ ਰਿਹਾ ਹੈ ਅਤੇ ਦੇਸ਼ ਦੀ ਇੱਕਜੁਟਤਾ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਲਭ ਭਾਈ ਪਟੇਲ ਨੇ ਆਜ਼ਾਦੀ ਤੋਂ ਬਾਅਦ 562 ਰਿਆਸਤਾਂ ਨੂੰ ਇੱਕ ਰਾਸ਼ਟਰ ਵਜੋਂ ਜੋੜਕੇ ਅਦੱਭੁਤ ਕਾਰਨਾਮਾ ਕੀਤਾ, ਜਿਸ ਕਾਰਨ ਉਨ੍ਹਾਂ ਨੂੰ “ਲੋਹ ਪੁਰਸ਼” ਦਾ ਖਿਤਾਬ ਮਿਲਿਆ। ਇਸ ਮੌਕੇ ਜਨਰਲ ਸਕੱਤਰ ਦਿਆਲ ਦਾਸ ਸੋਢੀ, ਪਰਮਪਾਲ ਕੌਰ ਸਿੱਧੂ, ਮਨਦੀਪ ਸਿੰਘ ਮਾਨ, ਵਿਨੋਦ ਕਾਲੀ, ਵਿਨੋਦ ਕੁਮਾਰ ਭੰਮਾ, ਗੁਰਮੇਲ ਸਿੰਘ ਠੇਕੇਦਾਰ, ਮੱਖਣ ਜਿੰਦਲ, ਅਮਰਿੰਦਰ ਸਿੰਘ ਕਾਕਾ ਦਾਤੇਵਾਸ, ਸ਼ਮੀਰ ਛਾਬੜਾ ਵੀ ਮੌਜੂਦ ਸਨ।
