ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਰਨਾਲਾ ’ਚ ਵੰਦੇ ਭਾਰਤ ਰੇਲਗੱਡੀ ਦਾ ਠਹਿਰਾਅ ਹੋਵੇਗਾ: ਮੀਤ ਹੇਅਰ

ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿੱਤਾ ਭਰੋਸਾ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਦੇ ਹੋਏ ਮੀਤ ਹੇਅਰ।
Advertisement

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਜੁੜ ਸਕਣਗੇ। ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਉੱਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ ਜਿਸ ਨਾਲ ਬਰਨਾਲਾ ਨੂੰ ਸਿੱਧਾ ਕੌਮੀ ਰਾਜਧਾਨੀ ਦਿੱਲੀ ਨਾਲ ਜੋੜਿਆ ਜਾ ਸਕੇ ਅਤੇ ਹੁਣ ਜਦੋਂ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਵੰਦੇ ਭਾਰਤ ਰੇਲਗੱਡੀ ਚਲਾਉਣ ਦਾ ਪ੍ਰਸਤਾਵ ਹੈ ਤਾਂ ਬਰਨਾਲਾ ਸਟੇਸ਼ਨ ਉੱਤੇ ਇਸ ਗੱਡੀ ਦਾ ਠਹਿਰਾਅ ਨਹੀਂ ਬਣਾਇਆ ਗਿਆ। ਮੀਤ ਹੇਅਰ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਨਿਰੰਤਰ ਉਨ੍ਹਾਂ ਵੱਲੋਂ ਇਹ ਮੰਗ ਉਠਾਈ ਜਾਂਦੀ ਸੀ ਜਿਸ ਨੂੰ ਪੂਰਾ ਹੋਣ ਉੱਤੇ ਉਹ ਰੇਲ ਮੰਤਰਾਲੇ ਦਾ ਧੰਨਵਾਦ ਕਰਦੇ ਹਨ। ਜਦੋਂ ਇਹ ਗੱਡੀ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਉਹ ਬਰਨਾਲਾ ਵਾਸੀਆਂ ਦੇ ਨਾਲ ਪਹਿਲੇ ਦਿਨ ਇਸ ਰੇਲ ਦਾ ਸਵਾਗਤ ਕਰਨਗੇ ਅਤੇ ਬਰਨਾਲਾ ਵਿਖੇ ਰੇਲ ਦਾ ਠਹਿਰ ਬਣਾਉਣ ਲਈ ਉਚੇਚੇ ਤੌਰ ’ਤੇ ਧੰਨਵਾਦ ਕਰਨਗੇ।

Advertisement
Advertisement
Show comments