ਗੋਲਡੀ ਬਰਾੜ ਦੇ ਫੜੇ ਜਾਣ ਦੀ ਬਹੁਤ ਖੁਸ਼ੀ ਤੇ ਹੁਣ ਇਨਸਾਫ਼ ਮਿਲਣ ਦੀ ਆਸ ਬੱਝੀ: ਬਲਕੌਰ ਸਿੱਧੂ : The Tribune India

ਗੋਲਡੀ ਬਰਾੜ ਦੇ ਫੜੇ ਜਾਣ ਦੀ ਬਹੁਤ ਖੁਸ਼ੀ ਤੇ ਹੁਣ ਇਨਸਾਫ਼ ਮਿਲਣ ਦੀ ਆਸ ਬੱਝੀ: ਬਲਕੌਰ ਸਿੱਧੂ

ਜੋਗਿੰਦਰ ਸਿੰਘ ਮਾਨ

ਮਾਨਸਾ, 2 ਦਸੰਬਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਦੇ ਕੈਲੀਫੋਰਨੀਆ ਵਿਚ ਫੜੇ ਜਾਣ ਸਬੰਧੀ ਹਾਲੇ ਤੱਕ ਕਿਸੇ ਸਰਕਾਰੀ ਜਾਂ ਪੰਜਾਬ ਪੁਲੀਸ ਦੇ ਅਧਿਕਾਰੀ ਨੇ ਉਨ੍ਹਾਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਹੈ। ਉਨ੍ਹਾਂ ਨੂੰ ਗੋਲਡੀ ਦੇ ਫੜੇ ਜਾਣ ਸਬੰਧੀ ਮੀਡੀਆ ਰਾਹੀਂ ਪਤਾ ਲੱਗਿਆ ਹੈ। ਉਨ੍ਹਾਂ ਮਾਨਸਾ ਨੇੜਲੇ ਪਿੰਡ ਮੂਸਾ ਵਿਖੇ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਂਝ ਉਸ ਦੇ ਫੜੇ ਦੀ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਅਤੇ ਹੁਣ ਇਨਸਾਫ਼ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਾਰਤ ਲਿਆਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਉਸ ਤੋਂ ਨਾਰਕੋ ਟੈਸਟ ਦੇ ਆਧਾਰ ਉੱਤੇ ਪੁੱਛ ਪੜਤਾਲ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਾਰੈਂਸ ਬਿਸ਼ਨੋਈ ਅਤੇ ਸੰਗੀਤ ਜਗਤ ਦੇ ਬੰਦਿਆਂ ਨੂੰ ਆਹਮੋ ਸਾਹਮਣੇ ਬਿਠਾਕੇ ਪੜਤਾਲ ਕਰਵਾਈ ਜਾਵੇ ਤਾਂ ਅਸਲੀਅਤ ਸਾਹਮਣੇ ਲਿਆਂਦੀ ਜਾ ਸਕਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All