ਵਿਜੀਲੈਂਸ ਵੱਲੋਂ ਮਹਿਲ ਖੁਰਦ ’ਚ ਵਿਕਾਸ ਕੰਮਾਂ ਦੀ ਜਾਂਚ
ਪੰਜਾਬ ਵਿਜੀਲੈਂਸ ਵਿਭਾਗ ਚੰਡੀਗੜ੍ਹ ਦੀ ਟੀਮ ਵੱਲੋਂ ਹਲਕੇ ਦੇ ਪਿੰਡ ਮਹਿਲ ਖ਼ੁਰਦ ਵਿੱਚ ਪੰਚਾਇਤੀ ਕੰਮਾਂ ਦੀ ਜਾਂਚ ਕੀਤੀ ਗਈ। ਇਹ ਕਾਰਵਾਈ ਸਾਬਕਾ ਸਰਪੰਚ ਬਲਦੀਪ ਸਿੰਘ ਮਹਿਲ ਖੁਰਦ ਵੱਲੋਂ ਤਿੰਨ ਸਾਲ ਪਹਿਲਾਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਇਸ ਮੌਕੇ...
ਪੰਜਾਬ ਵਿਜੀਲੈਂਸ ਵਿਭਾਗ ਚੰਡੀਗੜ੍ਹ ਦੀ ਟੀਮ ਵੱਲੋਂ ਹਲਕੇ ਦੇ ਪਿੰਡ ਮਹਿਲ ਖ਼ੁਰਦ ਵਿੱਚ ਪੰਚਾਇਤੀ ਕੰਮਾਂ ਦੀ ਜਾਂਚ ਕੀਤੀ ਗਈ। ਇਹ ਕਾਰਵਾਈ ਸਾਬਕਾ ਸਰਪੰਚ ਬਲਦੀਪ ਸਿੰਘ ਮਹਿਲ ਖੁਰਦ ਵੱਲੋਂ ਤਿੰਨ ਸਾਲ ਪਹਿਲਾਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਇਸ ਮੌਕੇ ਵਿਜੀਲੈਂਸ ਵਿਭਾਗ ਦੀ ਟੀਮ ਨੇ ਕੀਤੇ ਹੋਏ ਵਿਕਾਸ ਕਾਰਜਾਂ ਤੇ ਪੰਚਾਇਤ ਰਿਕਾਰਡ ਦੀ ਜਾਂਚ ਕੀਤੀ। ਕੁੱਝ ਗਲੀਆਂ ਤੋਂ ਇੰਟਰਲਾਕ ਟਾਈਲਾਂ ਪੁੱਟ ਕੇ ਨਮੂਨੇ ਇਕੱਤਰ ਕੀਤੇ ਗਏ।
ਇਸ ਤੋਂ ਇਲਾਵਾ ਟੀਮ ਵੱਲੋਂ ਪਿੰਡ ਦੀ ਸਥਿਤੀ ਦਾ ਵਿਸਥਾਰ ਨਾਲ ਜਾਇਜ਼ਾ ਲੈਂਦੇ ਹੋਏ ਜ਼ਰੂਰੀ ਸਬੂਤਾਂ ਦੀ ਵੀ ਤਸਦੀਕ ਕੀਤੀ ਗਈ। ਵਿਜੀਲੈਂਸ ਵਿਭਾਗ ਦੇ ਅਧਿਕਾਰੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਜਾਂਚ ਪਿੰਡ ਮਹਿਲ ਖ਼ੁਰਦ ਦੀ ਪੰਚਾਇਤ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਸਾਰੀ ਜਾਂਚ ਪੂਰੀ ਕਰ ਕੇ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ।
ਇਸ ਮੌਕੇ ਸਾਬਕਾ ਸਰਪੰਚ ਬਲਦੀਪ ਸਿੰਘ ਮਹਿਲ ਖ਼ੁਰਦ ਨੇ ਕਿਹਾ ਕਿ ਸਾਲ 2022 ਵਿੱਚ ਉਸ ਨੂੰ ਸਰਪੰਚੀ ਤੋਂ ਹਟਾ ਕੇ ਪ੍ਰਬੰਧਕ ਲਗਾਇਆ ਗਿਆ ਸੀ। ਇਸ ਦੌਰਾਨ ਪੰਚਾਇਤ ਵਿਭਾਗ ਦੇ ਕੁਝ ਕਰਮਚਾਰੀਆਂ ਦੀ ਦੇਖ-ਰੇਖ ਵਿੱਚ ਕਰਵਾਏ ਕੰਮਾਂ ਉੱਪਰ ਉਸ ਨੂੰ ਭ੍ਰਿਸ਼ਟਾਚਾਰ ਕੀਤੇ ਹੋਣ ਦਾ ਸ਼ੱਕ ਸੀ। ਇਸ ਕਰ ਕੇ ਉਸ ਨੇ ਇਸ ਸਬੰਧੀ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਬਲਦੀਪ ਸਿੰਘ ਨੇ ਕਿਹਾ ਕਿ ਵਿਜੀਲੈਂਸ ਵਿਭਾਗ ਤੋਂ ਉਨ੍ਹਾਂ ਦੀ ਇਸ ਸ਼ਿਕਾਇਤ ਦੀ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਜਾਂਚ ਹੋਣ ਦੀ ਆਸ ਹੈ।