ਨਿੱਜੀ ਪੱਤਰ ਪ੍ਰੇਰਕ
ਜਲਾਲਾਬਾਦ, 5 ਅਗਸਤ
ਨਗਰ ਕੌਂਸਲ ਵੱਲੋਂ ਸ਼ਹਿਰ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਦੀ ਵਿਜੀਲੈਂਸ ਦੀ ਟੀਮ ਵੱਲੋਂ ਜਾਂਚ ਕੀਤੀ ਗਈ। ਵਿਜੀਲੈਂਸ ਦੇ ਅਧਿਕਾਰੀਆਂ ਨੇ ਨਗਰ ਕੌਂਸਲ ਦੀ ਟੀਮ ਵਿੱਚ ਮਿਉਂਸਿਪਲ ਇੰਜਨੀਅਰ ਪ੍ਰਹਿਲਾਦ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਕਈ ਥਾਵਾਂ ਅਤੇ ਸੜਕ ਦੀ ਸੀ.ਸੀ. ਫਲੋਰਿੰਗ ਅਤੇ ਇੰਟਰਲਾਕਿੰਗ ਟਾਈਲਾਂ ਲਗਾਏ ਜਾਣ ਦੇ ਕੰਮ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਦੀ ਜਾਂਚ ਕੀਤੀ। ਵਿਜੀਲੈਂਸ ਅਧਿਕਾਰੀਆਂ ਨੇ ਸੀ.ਸੀ. ਫਲੋਰਿੰਗ ਅਤੇ ਇੰਟਰਲਾਕਿੰਗ ਪੁੱਟ ਕੇ ਚੰਗੀ ਤਰ੍ਹਾਂ ਜਾਂਚ ਕੀਤੀ। ਇਹ ਚੈਕਿੰਗ ਆਮ ਆਦਮੀ ਪਾਰਟੀ ਦੇ ਆਗੂ ਕਾਮਰੇਡ ਪਵਨ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ।