ਪੰਚਾਇਤ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ ਵਿਜੈਪਾਲ
ਪੰਚਾਇਤ ਸਕੱਤਰ ਅਤੇ ਵੀ ਡੀ ਓ ਯੂਨੀਅਨ ਜ਼ਿਲ੍ਹਾ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਜਸਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਨਵੇਂ ਪ੍ਰਧਾਨ ਸਬੰਧੀ ਚਰਚਾ ਕੀਤੀ ਗਈ। ਉਪਰੰਤ ਸਮੂਹ ਪੰਚਾਇਤ ਸਕੱਤਰਾਂ ਵੱਲੋ ਸਰਬਸੰਮਤੀ ਨਾਲ ਵਿਜੈਪਾਲ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ...
Advertisement
ਪੰਚਾਇਤ ਸਕੱਤਰ ਅਤੇ ਵੀ ਡੀ ਓ ਯੂਨੀਅਨ ਜ਼ਿਲ੍ਹਾ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਜਸਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਨਵੇਂ ਪ੍ਰਧਾਨ ਸਬੰਧੀ ਚਰਚਾ ਕੀਤੀ ਗਈ। ਉਪਰੰਤ ਸਮੂਹ ਪੰਚਾਇਤ ਸਕੱਤਰਾਂ ਵੱਲੋ ਸਰਬਸੰਮਤੀ ਨਾਲ ਵਿਜੈਪਾਲ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਵਿਜੈਪਾਲ ਸਿੰਘ ਨੇ ਕਿਹਾ ਕਿ ਉਹ ਯੂਨੀਅਨ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ ਅਤੇ ਯੂਨੀਅਨ ਮੈਂਬਰਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਦਵਿੰਦਰ ਕੁਮਾਰ ਬਾਘਲਾ, ਰਾਜਪਾਲ ਸਿੰਘ, ਸੁਖਵਿੰਦਰ ਸਿੰਘ ਮਾਨ, ਨਿਰਮਲ ਸਿੰਘ, ਸੰਦੀਪ ਸਿੰਘ, ਅਮਨਦੀਪ ਸਿੰਘ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement