ਕੂੜਾ ਪ੍ਰਬੰਧਨ ’ਚ ਪਿੰਡ ਮਾਣਕ ਖ਼ਾਨਾ ਜ਼ਿਲ੍ਹਾ ਬਠਿੰਡਾ ’ਚ ਮੋਹਰੀ : The Tribune India

ਕੂੜਾ ਪ੍ਰਬੰਧਨ ’ਚ ਪਿੰਡ ਮਾਣਕ ਖ਼ਾਨਾ ਜ਼ਿਲ੍ਹਾ ਬਠਿੰਡਾ ’ਚ ਮੋਹਰੀ

ਕੂੜਾ ਪ੍ਰਬੰਧਨ ’ਚ ਪਿੰਡ ਮਾਣਕ ਖ਼ਾਨਾ ਜ਼ਿਲ੍ਹਾ ਬਠਿੰਡਾ ’ਚ ਮੋਹਰੀ

ਗ੍ਰਾਮ ਪੰਚਾਇਤ ਦੇ ਆਗੂਆਂ ਦਾ ਸਨਮਾਨ ਕਰਦੇ ਹੋਏ ਮੰਤਰੀ ਬ੍ਰਹਮ ਸ਼ੰਕਰ ਜਿੰਪਾ।

ਜਗਤਾਰ ਅਨਜਾਣ

ਮੌੜ ਮੰਡੀ, 2 ਅਕਤੂਬਰ

ਜ਼ਿਲ੍ਹਾ ਬਠਿੰਡਾ ਦੇ ਪਿੰਡ ਮਾਣਕ ਖ਼ਾਨਾ ਨੂੰ ਅੱਜ ਸੂਬਾ ਪੱਧਰੀ ਸਮਾਗਮ ਦੌਰਾਨ ਸਵੱਛ ਭਾਰਤ ਦਿਵਸ ਮੌਕੇ ਵਿਸ਼ੇਸ਼ ਸਨਮਾਨ ਮਿਲਿਆ। ਇਹ ਪਿੰਡ ਹੁਣ ਜ਼ਿਲ੍ਹਾ ਬਠਿੰਡਾ ਵਿੱਚੋਂ ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧ ਕਰਨ ਲਈ ਮੋਹਰੀ ਬਣ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹੁਸ਼ਿਆਰਪੁਰ ਵਿੱਚ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਮਾਣਕਖ਼ਾਨਾ ਦੀ ਗ੍ਰਾਮ ਪੰਚਾਇਤ ਨੂੰ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਵਿਸ਼ੇਸ਼ ਮਹਿਮਾਨ ਜੈ ਕਿਸ਼ਨ ਰੋੜੀ ਵੱਲੋਂ ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ 1-1 ਲੱਖ ਰੁਪਏ ਅਤੇ ਓਡੀਐੱਫ ਫਿਲਮ ਮੁਕਾਬਲੇ ਵਿੱਚ 10 ਹਜ਼ਾਰ ਰੁਪਏ ਦਾ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ।

ਅੱਜ ਪਿੰਡ ਮਾਣਕਖਾਨਾ ਦੀ ਸਰਪੰਚ ਸੈਸਨਦੀਪ ਕੌਰ ਨੇ ਦੋ ਸਨਮਾਨ ਮਿਲਣ ’ਤੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਬਣਾਈਆਂ ਜਾਂਦੀਆਂ ਯੋਜਨਾਵਾਂ ਕਰਕੇ ਹੀ ਪਿੰਡ ਦਾ ਵਿਕਾਸ ਸੰਭਵ ਹੋਇਆ ਹੈ ਤੇ ਕੂੜੇ ਦੀ ਸੰਭਾਲ ਤੇ ਪ੍ਰਬੰਧਨ ਲਈ ਵੀ ਕੌਮੀ ਪੱਧਰ ਉੱਤੇ ਪਿੰਡ ਦਾ ਨਾਂ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਣਕਖ਼ਾਨਾ ਜ਼ਿਲ੍ਹਾ ਬਠਿੰਡਾ ਦਾ ਪਹਿਲਾ ਪਿੰਡ ਹੈ ਜਿੱਥੇ ਗਿੱਲਾ ਤੇ ਸੁੱਕਾ ਕੂੜਾ ਘਰਾਂ ’ਚੋਂ ਇਕੱਠਾ ਕਰਕੇ ਜੈਵਿਕ ਖਾਦ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਸਨਮਾਨ ਸਮਾਰੋਹ ਦੌਰਾਨ ਪੰਚ ਛੋਟਾ ਸਿੰਘ, ਰਣਜੀਤ ਕੌਰ, ਚਰਨਜੀਤ ਕੌਰ, ਕਿਸਾਨ ਲਖਵੀਰ ਸਿੰਘ ਤੇ ਜਗਸੀਰ ਸਿੰਘ ਸੀਰਾ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All