ਪੱਤਰ ਪ੍ਰੇਰਕ
ਮਾਨਸਾ, 21 ਮਈ
ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਉੱਭਾ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਹੈ, ਜਦੋਂ ਕਿ ਭੀਖੀ ਦੇ ਵਾਰਡ ਨੰਬਰ-1 ਨੂੰ ਕੰਟੇਨਮੈਂਟ ਜ਼ੋਨ ’ਚ ਬਦਲਦਿਆਂ 7 ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ।
ਲੱਖੀਵਾਲਾ ਮਾਈਕਰੋ ਕੰਟੇਨਮੈਂਟ ਜ਼ੋਨ ’ਚ ਸ਼ਾਮਲ਼
ਬੋਹਾ: ਕਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਖੇਤਰ ਦੇ ਪਿੰਡ ਲੱਖੀਵਾਲਾ ਦੇ ਗੁਰਦੁਆਰਾ ਸਾਹਿਬ, ਸਰਪੰਚ ਵਾਲੀ ਗਲੀ ਅਤੇ ਸਰਪੰਚ ਵਾਲੀ ਗਲੀ ਦੇ ਸਾਹਮਣੇ ਵਾਲੀਆਂ ਦੋਨੋਂ ਗਲੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਦਾ ਖ਼ਿਆਲ ਰੱਖਿਆ ਜਾਵੇਗਾ। -ਪੱਤਰ ਪ੍ਰੇਰਕ