ਬੀਕੇਯੂ ਕ੍ਰਾਂਤੀਕਾਰੀ ਵੱਲੋਂ ਪਿੰਡ ਇਕਾਈ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਪਿੰਡ ਝਤਰਾ ਵਿਖੇ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਰਾਜਵੀਰ ਸਿੰਘ ਪ੍ਰਧਾਨ, ਸਤਵੀਰ ਕੌਰ ਖਜ਼ਾਨਚੀ, ਮਨਜੀਤ ਸਿੰਘ ਸਕੱਤਰ, ਲਛਮਣ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ...
Advertisement
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਪਿੰਡ ਝਤਰਾ ਵਿਖੇ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਰਾਜਵੀਰ ਸਿੰਘ ਪ੍ਰਧਾਨ, ਸਤਵੀਰ ਕੌਰ ਖਜ਼ਾਨਚੀ, ਮਨਜੀਤ ਸਿੰਘ ਸਕੱਤਰ, ਲਛਮਣ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ ਪ੍ਰੈੱਸ ਸਕੱਤਰ ਅਤੇ ਅਨਮੋਲ ਸਿੰਘ ਮੀਤ ਪ੍ਰਧਾਨ ਚੁਣੇ ਗਏ। ਨਵ-ਨਿਯੁਕਤ ਅਹੁਦੇਦਾਰਾਂ ਨੇ ਸੂਬਾ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਇਮਾਨਦਾਰੀ ਨਾਲ ਜੱਥੇਬੰਦੀ ਵਿੱਚ ਕੰਮ ਕਰਨਗੇ । ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਜਥੇਬੰਦੀ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਪੀੜਤ ਲੋਕਾਂ ਨੂੰ ਮਿਲ ਰਹੀ ਹੈ ਅਤੇ ਜ਼ਰੂਰਤ ਦਾ ਸਾਮਾਨ ਮਹੱਈਆ ਕਰਵਾ ਰਹੀ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਹ ਹੜ੍ਹ ਕੁਦਰਤੀ ਨਹੀਂ ਹਨ ਬਲਕਿ ਸਰਕਾਰਾਂ ਦੀ ਦੇਣ ਹਨ। ਉਨ੍ਹਾਂ ਕਿਹਾ ਕਿ ਜੇਕਰ ਹੜ੍ਹਾਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਬੰਧ ਕਰ ਲਏ ਜਾਂਦੇ ਤਾਂ ਅੱਜ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਅਤੇ ਘਰ ਤਬਾਹ ਨਾ ਹੁੰਦੇ। ਇਸ ਮੌਕੇ ਜ਼ਿਲ੍ਹਾ ਪ੍ਰਚਾਰ ਸਕੱਤਰ ਗੁਰਭਾਗ ਸਿੰਘ ਮਰੂੜ, ਜ਼ਿਲ੍ਹਾ ਖਜ਼ਾਨਚੀ ਬਲਦੀਪ ਸਿੰਘ, ਗੁਲਜ਼ਾਰ ਸਿੰਘ ਗੋਗੋਆਣੀ ਆਦਿ ਹਾਜ਼ਰ ਸਨ।
Advertisement
Advertisement