ਪੱਤਰ ਪ੍ਰੇਰਕ
ਧਨੌਲਾ, 2 ਸਤੰਬਰ
ਪਿੰਡ ਪੰਧੇਰ ਵਾਸੀ ਗੁਰਲਾਲ ਸਿੰਘ ਦੇ ਕਤਲ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪਿੰਡ ਵਾਸੀਆਂ ’ਚ ਰੋਸ ਹੈ। ਕਿਸਾਨ ਆਗੂ ਜੱਗਾ ਸਿੰਘ ਅਤੇ ਸਰਪੰਚ ਹਰਮੀਤ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਵਾਸੀਆਂ ਦੀ ਮੀਟਿੰਗ ਦੌਰਾਨ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੰਮਾ ਸਮਾਂ ਬੀਤ ਜਾਣ ’ਤੇ ਵੀ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਸਬੰਧੀ ਪੁਲੀਸ ਨੂੰ ਪਹਿਲਾਂ ਵੀ ਚਿਤਾਵਨੀ ਦਿੱਤੀਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਕ ਹਫਤੇ ਅੰਦਰ ਅੰਦਰ ਅਸਲ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ 10 ਸਤੰਬਰ ਨੂੰ ਪੁਲੀਸ ਥਾਣਾ ਧਨੌਲਾ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।