ਸੜਕ ਦੀ ਮਾੜੀ ਹਾਲਤ ਤੋਂ ਪਿੰਡ ਵਾਸੀ ਪ੍ਰੇਸ਼ਾਨ
ਲਾਕੇ ਦੇ ਪਿੰਡ ਕੁਰੰਗਾਂਵਾਲੀ ਵਿੱਚ ਬਾਬਾ ਰਾਮ ਦੇਵ ਮੰਦਰ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਕਾਰਨ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੜਕ ਨੂੰ ਜਲਦੀ ਬਣਾਇਆ ਜਾਵੇ।
ਪਿੰਡ ਵਾਸੀਆਂ ਬੁੱਧ ਸਿੰਘ ਖਾਲਸਾ, ਅਮਨਦੀਪ ਸਿੰਘ, ਜਿੰਦਰ ਸਿੰਘ, ਜਸਕਰਨ ਸਿੰਘ, ਮਾਸਟਰ ਹਲਵਿੰਦਰ ਸਿੰਘ, ਕੁਲਦੀਪ ਸਿੰਘ ਨੰਬਰਦਾਰ ਤੇ ਪੰਚ ਗੁਰਪਾਲ ਸਿੰਘ ਆਦਿ ਨੇ ਦੱਸਿਆ ਕਿ ਇਸ ਸੜਕ ’ਤੇ ਬਾਬਾ ਰਾਮ ਦੇਵ ਮੰਦਰ ਦੇ ਇਤਿਹਾਸਕ ਮੰਦਰ ਦੇ ਨਾਲ-ਨਾਲ ਗੁਰਦੁਆਰਾ, ਸਰਕਾਰੀ ਸਕੂਲ ਆਦਿ ਹਨ। ਇਸ ਕਾਰਨ ਇਸ ਸੜਕ ’ਤੇ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ ਤੇ ਇਹ ਬੱਚਿਆਂ ਦੇ ਸਕੂਲ ਜਾਣ ਦਾ ਰਸਤਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕ ਨੂੰ ਬਣੇ ਕਈ ਸਾਲ ਹੋ ਚੁੱਕੇ ਹਨ ਤੇ ਇਸ ਦਾ ਪੱਧਰ ਨੀਵਾਂ ਹੋਣ ਕਾਰਨ ਬਰਸਾਤ ਦੇ ਮੌਸਮ ਵਿੱਚ ਸੜਕ ’ਤੇ ਪਾਣੀ ਭਰ ਜਾਂਦਾ ਹੈ। ਇਸ ਕਾਰਨ ਬੱਚਿਆਂ ਨੂੰ ਸਕੂਲ ਜਾਣ ਵਿੱਚ ਮੁਸ਼ਕਿਲ ਆਉਂਦੀ ਹੈ ਅਤੇ ਡਰਾਈਵਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਵਾਹਨ ਵੀ ਚਿੱਕੜ ਵਿੱਚ ਫਸ ਜਾਂਦੇ ਹਨ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੜਕ ਛੇਤੀ ਬਣਾਈ ਜਾਵੇ ਤਾਂ ਜੋ ਪਿੰਡ ਵਾਸੀਆਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।