ਵੋਟਾਂ ਮੰਗਣ ਵਾਲਿਆਂ ਨੂੰ ਪਿੰਡ ਵਾਸੀਆਂ ਦਾ ਕੋਰਾ ਜਵਾਬ

ਵੋਟਾਂ ਮੰਗਣ ਵਾਲਿਆਂ ਨੂੰ ਪਿੰਡ ਵਾਸੀਆਂ ਦਾ ਕੋਰਾ ਜਵਾਬ

ਘਰ ਦੇ ਦਰਵਾਜ਼ੇ ਅੱਗੇ ਚਿਪਕਾਇਆ ਪੋਸਟਰ।

ਭਗਵਾਨ ਦਾਸ ਗਰਗ
ਨਥਾਣਾ, 15 ਜਨਵਰੀ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗੲੈ ਖੇਤੀ ਕਾਨੂੰਨਾਂ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਚਲਾਏ ਜਾ ਰਹੇ ਮੋਰਚੇ ਦਾ ਪ੍ਰਭਾਵ ਹੇਠਲੇ ਪੱਧਰ ਤੱਕ ਪਿੰਡਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।

ਜਾਣਕਾਰ ਸੂਤਰਾਂ ਮੁਤਾਬਕ ਪਿੰਡਾਂ ਦੇ ਲੋਕਾਂ ਨੇ ਸਿਆਸੀ ਸਰਗਰਮੀਆਂ, ਆਪਸੀ ਗੁੱਟਬੰਦੀ ਜਾਂ ਵੋਟਾਂ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਆਪਣਾ ਸਾਰਾ ਧਿਆਨ ਕਿਸਾਨ ਸੰਘਰਸ਼ ਦੀ ਸਫ਼ਲਤਾ ਵੱਲ ਕੇਂਦਰਿਤ ਕਰ ਦਿੱਤਾ ਹੈ। ਅਗਲੇ ਮਹੀਨੇ ਪੰਜਾਬ ਵਿੱਚ ਹੋ ਰਹੀਆਂ ਨਗਰ ਪੰਚਾਇਤ ਅਤੇ ਮਿਉਂਸਿਪਲ ਚੋਣਾਂ ਸਬੰਧੀ ਚੱਲ ਰਹੀਆਂ ਸਰਗਰਮੀਆਂ ਨੂੰ ਪਿੰਡਾਂ ਦੇ ਲੋਕਾਂ ਨੇ ਪਛਾੜਣ ਦਾ ਉਪਰਾਲਾ ਕੀਤਾ ਹੈ। ਇੱਥੋਂ ਦੀ ਬਸਤੀ ਸਲਾਣੀ ’ਚ ਰਹਿੰਦੇ ਵੱਡੀ ਗਿਣਤੀ ਲੋਕਾਂ ਨੇ ਆਪੋ-ਆਪਣੇ ਘਰਾਂ ਦੇ ਬਾਹਰ ਪੋਸਟਰ ਚਿਪਕਾ ਕੇ ਸਪੱਸ਼ਟ ਕਰਨ ਦਾ ਯਤਨ ਕੀਤਾ ਹੈ ਕਿ ਉਨ੍ਹਾਂ ਦਾ ਪਰਿਵਾਰ ਕਿਸਾਨੀ ਸੰਘਰਸ਼ ਦੇ ਨਾਲ ਹੈ ਅਤੇ ਜਦੋਂ ਤੱਕ ਸਰਕਾਰ ਕਿਸਾਨੀ ਮੰਗਾਂ ਦਾ ਹੱਲ ਨਹੀਂ ਕਰਦੀ ਉਹ ਕਿਸੇ ਵੀ ਸਿਆਸੀ ਪਾਰਟੀ ਦੀ ਸਰਗਰਮੀ ਵਿੱਚ ਹਿੱਸਾ ਨਹੀਂ ਲੈਣਗੇ। ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਦਾ ਆਗੂ ਜਾਂ ਨੁਮਾਇੰਦਾ ਵੋਟਾਂ ਮੰਗਣ ਲਈ ਉਨ੍ਹਾਂ ਦੇ ਘਰ ਨਾ ਆਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All