ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫ਼ਾਜ਼ਿਲਕਾ ਜ਼ਿਲ੍ਹੇ ਦੇ ਸਤਲੁਜ ਪਾਰਲੇ ਪਿੰਡ ਪਾਣੀ ’ਚ ਘਿਰੇ

ਘਰਾਂ ’ਚ ਤਰੇਡ਼ਾਂ; ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦਾ ਦੌਰਾ; ਫ਼ਿਰੋਜ਼ਪੁਰ ’ਚ 160 ਮੈਡੀਕਲ ਟੀਮਾਂ ਤਾਇਨਾਤ: ਗੋਇਲ
ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਖੇਤਰ ’ਚ ਭਰਿਆ ਹੜ੍ਹ ਦਾ ਪਾਣੀ
Advertisement

ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਮੁਸੀਬਤ ’ਚੋਂ ਕੱਢਣ ਲਈ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਪਰ ਜਿੰਨੇ ਲੋਕ ਹੜ੍ਹ ’ਚ ਫਸੇ ਹੋਏ ਹਨ ਉਨ੍ਹਾਂ ਨੂੰ ਇੱਕਦਮ ਸੁਰੱਖਿਤ ਬਾਹਰ ਕੱਢਣਾ ਕਾਫੀ ਔਖਾ ਹੈ। ਫਾਜ਼ਿਲਕਾ ਜ਼ਿਲ੍ਹੇ ਦੇ ਸਤਲੁਜ ਪਾਰਲੇ ਪਿੰਡ ਹੜ੍ਹ ਦੇ ਪਾਣੀ ਵਿਚ ਘਿਰੇ ਹੋਏ ਹਨ, ਜਿਨ੍ਹਾਂ ’ਚ ਦੋਨਾ ਨਾਨਕਾ, ਤੇਜਾ ਰੁਹੇਲਾ, ਢਾਣੀ ਸੱਦਾ ਸਿੰਘ ਵੱਲੇ ਸ਼ਾਹ ਉਤਾੜ, ਰੇਤੇ ਵਾਲੀ ਭੈਣੀ, ਮਾਤਮ ਨਗਰ, ਝੰਗੜ ਭੈਣੀ, ਰਾਮ ਸਿੰਘ ਵਾਲੀ ਭੈਣੀ, ਗੁਲਾਬਾ ਭੈਣੀ, ਘੁਰਕਾ, ਵੱਲੇ ਸ਼ਾਹ ਉਤਾੜ, ਢਾਣੀ ਬਚਨ ਸਿੰਘ, ਜੱਲਾ ਲੱਖੇ ਕੇ, ਚੱਕ ਖੀਵਾ, ਢਾਣੀ ਨੱਥਾ ਸਿੰਘ, ਚੱਕ ਵਜੀਦਾ ਟਾਲੀ ਵਾਲਾ, ਮੁਹਾਰ ਜਮਸ਼ੇਰ, ਮੁਹਾਰ ਸੋਨਾ, ਗੱਟੀ ਨੰਬਰ 1, ਮਨਸ਼ਾ, ਭਿਵਾਨੀ ਪਿੰਡ ਤੇ ਹੋਰ ਸ਼ਾਮਲ ਹਨ। ਹੜ੍ਹ ਕਾਰਨ ਕਰੀਬ 90 ਪ੍ਰਤੀਸ਼ਤ ਫ਼ਸਲਾਂ ਖ਼ਰਾਬ ਹੋ ਚੁੱਕੀਆਂ ਹਨ। ਢਾਣੀਆਂ ’ਚ ਰਹਿੰਦੇ ਲੋਕਾਂ ਦੇ ਘਰਾਂ ਵਿੱਚ ਪਾਣੀ ਨੇ ਤਬਾਹੀ ਮਚਾ ਹੋਈ ਹੈ ਜਿਥੇ ਮਕਾਨਾਂ ’ਚ ਤਰੇੜਾਂ ਆ ਗਈਆਂ ਹਨ। ਕਈ ਥਾਵਾਂ ’ਤੇ ਮਕਾਨ ਡਿੱਗ ਵੀ ਰਹੇ ਹਨ। ਇਸ ਤੋਂ ਇਲਾਵਾ ਲੋਕਾਂ ਦਾ ਆਪਸੀ ਸੰਪਰਕ ਟੁੱਟ ਚੁੱਕਿਆ ਹੈ। ਇਸ ਦੌਰਾਨ ਲੋਕਾਂ ਕੋਲ ਰਾਸ਼ਨ ਅਤੇ ਪਸ਼ੂਆਂ ਲਈ ਚਾਰੇ ਆਦਿ ਦਾ ਵੀ ਕੋਈ ਪ੍ਰਬੰਧ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਝੰਗੜ ਭੈਣੀ, ਦੋਨਾਂ ਨਾਨਕਾ ਦੇ ਵਸਨੀਕਾਂ ਸਤਨਾਮ ਸਿੰਘ, ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਢਾਣੀਆਂ ਤੇ ਰਹਿੰਦੇ ਕਈ ਲੋਕਾਂ ਦੇ ਘਰਾਂ ਅੰਦਰ 6 ਤੋਂ 7 ਫੁੱਟ ਤੱਕ ਪਾਣੀ ਹੋ ਗਿਆ ਹੈ ਜਿਸ ਕਾਰਨ ਉਨ੍ਹਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਸਰਹੱਦੀ ਪਿੰਡ ਗੁੱਦੜ ਪੈਣੀ ਦੇ ਵਾਸੀ ਕੁਲਵੰਤ ਸਿੰਘ ਅਤੇ ਅਮਰਜੀਤ ਸਿੰਘ ਨੇ ਸਰਕਾਰਾਂ ਨੂੰ ਵਾਸਤਾ ਪਾਉਂਦਿਆਂ ਕਿਹਾ ਕਿ ਹੁਣ ਹੱਦ ਹੋ ਚੁੱਕੀ ਹੈ ਤੇ ਉਨ੍ਹਾਂ ਦੀਆਂ ਮੁਸੀਬਤਾਂ ਦਾ ਹੱਲ ਕੀਤਾ ਜਾਵੇ। ਦੂਜੇ ਪਾਸੇ ਫ਼ਾਜ਼ਿਲਕਾ ਦੇ ਡੀਸੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਵਿੱਚ ਪ੍ਰਸ਼ਾਸਨ ਆਪਣੇ ਨਾਲ ਐਨੱਡੀਆਰਐੱਫ ਦੀਆਂ ਟੀਮਾਂ ਨੂੰ ਲਿਜਾ ਕੇ ਹੜ੍ਹ ਪੀੜਤਾਂ ਨੂੰ ਘਰਾਂ ਵਿੱਚੋਂ ਕੱਢਣ ਲਈ ਲਗਾਤਾਰ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਣੀ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਪੂਰੇ ਸਿਹਤ ਵਿਭਾਗ ਪਸ਼ੂ ਵਿਭਾਗ ਅਤੇ ਬਾਕੀ ਵਿਭਾਗਾਂ ਦੀਆਂ ਵੱਖ ਵੱਖ ਡਿਊਟੀਆਂ ਲਗਾ ਕੇ ਤਾਇਨਾਤ ਕਰ ਦਿੱਤਾ ਗਿਆ ਹੈ।ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐੱਮਆਰ ਸਰਕਾਰੀ ਕਾਲਜ ਫਾਜ਼ਿਲਕਾ ਵਿੱਚ ਦਾਖ਼ਲਾ ਲੈਣ ਤੋਂ ਵਾਂਝੇ ਹੜ੍ਹ ਪ੍ਰਭਾਵਿਤ ਖੇਤਰ ਦੇ ਵਿਦਿਆਰਥੀਆਂ ਦੀ ਲੇਟ ਫ਼ੀਸ ਮੁਆਫ਼ ਕਰਵਾਉਂਣ ਅਤੇ ਪੰਜਾਬ ਯੂਨੀਵਰਸਿਟੀ ਵੱਲੋਂ ਫੀਸਾਂ ਵਿੱਚ ਕਿੱਤੇ 25 ਫੀਸਦੀ ਵਾਧੇ ਨੂੰ ਵਾਪਸ ਕਰਵਾਉਣ ਸਬੰਧੀ ਰੋਸ ਰੈਲੀ ਕੀਤੀ ਗਈ। ਉਪਰੰਤ ਵਿਦਿਆਥੀਆਂ ਦੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਦੇ ਨਾਮ ਜ਼ਿਲ੍ਹਾ ਮਾਲ ਅਫ਼ਸਰ ਨੂੰ ਮੰਗ ਪੱਤਰ ਦਿੱਤਾ ਗਿਆ। ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ, ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰਖੀਵਾ ਅਤੇ ਜ਼ਿਲ੍ਹਾ ਸੱਕਤਰ ਮਮਤਾ ਲਾਧੂਕਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਪਰ ਦੂਜੇ ਪਾਸੇ ਵਿਦਿਆਰਥੀਆਂ ਵੱਲੋਂ ਕਾਲਜ ਵਿੱਚ ਫੀਸ ਜਮ੍ਹਾਂ ਨਾ ਕਰਵਾਉਣ ’ਤੇ ਲੇਟ ਫੀਸ ਭਰਨੀ ਪੈ ਰਹੀ ਹੈ। ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਲੇਟ ਫ਼ੀਸ ਮੁਆਫ਼ ਕੀਤੀ ਜਾਵੇ ਅਤੇ ਪੰਜਾਬ ਯੂਨੀਵਰਸਿਟੀ ਵੱਲੋਂ ਫੀਸਾਂ ਵਿੱਚ ਕੀਤੇ 25 ਫੀਸਦੀ ਵਾਧੇ ਨੂੰ ਵਾਪਸ ਲਿਆ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਵਿਦਿਆਰਥੀ ਇਸ ਖ਼ਿਲਾਫ਼ ਤਿੱਖਾ ਸੰਘਰਸ਼ ਕਰਨਗੇ।

ਫਿਰੋਜ਼ਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ਫਿਰੋਜ਼ਪੁਰ ਵਿੱਚ ਹੜ੍ਹਾਂ ਕਾਰਾਂਨ 65 ਪਿੰਡ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਦੇ ਕਰੀਬ ਰਾਹਤ ਕੈਂਪ ਬਣਾਏ ਗਏ ਹਨ। ਹੁਣ ਤੱਕ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਰੈਸਕਿਊ ਕੀਤਾ ਗਿਆ ਹੈ। ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੇ ਦਿਨੀਂ ਤੱਥ 62 ਪਿੰਡ ਪ੍ਰਭਾਵਿਤ ਸਨ ਪਾਣੀ ਦਾ ਪੱਧਰ ਵੱਧਣ ਕਰਕੇ 3 ਹੋਰ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਰਾਹਤ ਕਾਰਜ ਦਿਨ ਰਾਤ ਜੰਗੀ ਪੱਧਰ ਤੇ ਜਾਰੀ ਹਨ। ਜ਼ਿਲ੍ਹੇ ਦੇ ਵਿੱਚ ਕਰੀਬ 160 ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ 24 ਘੰਟੇ ਲਈ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਜਿੱਥੇ ਪਸ਼ੂਆਂ ਨੂੰ ਚਾਰਾ ਮੁਹੱਈਆ ਕਰਵਾਇਆ ਗਿਆ ਹੈ। ਕੈਬਿਨਟ ਮੰਤਰੀ ਵੱਲੋਂ ਰਾਹਤ ਕੇਂਦਰਾਂ ਵਿੱਚ ਰਹਿ ਰਹੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਦਰਪੇਸ਼ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।

Advertisement

ਧਰਮਕੋਟ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਨੇ ਹਲਕਾ ਧਰਮਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕਰਕੇ ਪੀੜਤ ਪਰਿਵਾਰਾਂ ਦੀ ਸਹਾਇਤਾ ਕੀਤੀ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਯਕੀਨ ਦਿਵਾਇਆ ਕਿ ਅਕਾਲੀ ਦਲ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਹਰ ਸੰਭਵ ਮਦਦ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਹਾਲਾਤ ਗੰਭੀਰ

ਪਿੰਡ ਰੁਕਣੇ ਵਾਲਾ ’ਚੋਂ ਆਪਣਾ ਸਾਮਾਨ ਲੈ ਕੇ ਸੁਰੱਖਿਅਤ ਥਾਂ ’ਤੇ ਜਾਂਦੇ ਹੋਏ ਲੋਕ।

ਫਿਰੋਜ਼ਪੁਰ/ਮੱਲਾਂਵਾਲਾ (ਜਸਪਾਲ ਸਿੰਘ ਸੰਧੂ): ਹੜ੍ਹਾਂ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਕਈ ਪਿੰਡਾਂ ਵਿੱਚ ਹਾਲਾਤ ਲਗਾਤਾਰ ਗੰਭੀਰ ਹੁੰਦੇ ਜਾ ਰਹੇ ਹਨ। ਮੱਲਾਂ ਵਾਲਾ ਦੇ ਨੇੜਲੇ ਪਿੰਡ ਨਿਹਾਲਾ ਲਵੇਰਾ, ਧੀਰਾ ਘਰ, ਰੁਕਣੇ ਵਾਲਾ ਅਤੇ ਫੱਤੇ ਵਾਲਾ ਦੇ ਲੋਕ ਇਸ ਕਦਰ ਮਜਬੂਰ ਹੋ ਗਏ ਹਨ ਕਿ ਉਨ੍ਹਾਂ ਨੂੰ ਆਪਣੇ ਘਰ-ਬਾਰ ਛੱਡਣੇ ਪੈ ਰਹੇ ਹਨ। ਛੋਟੇ-ਛੋਟੇ ਬੱਚੇ, ਔਰਤਾਂ ਅਤੇ ਬਜ਼ੁਰਗ ਆਪਣੇ ਸਿਰ ਉੱਤੇ ਜ਼ਰੂਰੀ ਸਾਮਾਨ ਚੁੱਕ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡ ਕਾਲੇ ਕੇ ਹਿਥਾੜ ਦੇ ਇਲਾਕੇ ਦੇ ਲੋਕ ਵੀ ਘਰਾਂ ਵਿੱਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਾਰਨ ਆਪਣੇ ਘਰਾਂ ਤੋਂ ਆਪਣਾ ਸਾਮਾਨ ਅਤੇ ਪਸ਼ੂਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾ ਰਹੇ ਹਨ। ਹਾਲਾਤ ਇੰਨੇ ਗੰਭੀਰ ਹਨ ਕਿ ਲੋਕਾਂ ਦੇ ਪਸ਼ੂਆਂ ਦਾ ਬੁਰਾ ਹਾਲ ਹੈ। ਹੜ੍ਹ ਪੀੜਤ ਲੋਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਆਪਣੇ ਪਸ਼ੂਆਂ ਲਈ ਹਰਿਆ ਚਾਰਾ ਫੀਡ ਅਤੇ ਅਚਾਰ ਦੀ ਬਹੁਤ ਲੋੜ ਹੈ ਅਤੇ ਕਰਕੇ ਇਹ ਚੀਜ਼ਾਂ ਉਨ੍ਹਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ।

Advertisement
Show comments