ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੈਜਰਾਂ ਵੱਲੋਂ ਮੰਡੀ ਕਿੱਲਿਆਂਵਾਲੀ ਦਾ ਦੌਰਾ

ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੈਜਰਾਂ ਵੱਲੋਂ ਮੰਡੀ ਕਿੱਲਿਆਂਵਾਲੀ ਦਾ ਦੌਰਾ

ਆੜ੍ਹਤੀਆਂ ਦੀ ਪੰਜ ਮੈਂਬਰੀ ਕਮੇਟੀ ਨਾਲ ਮੀਟਿੰਗ ਕਰਦੇ ਹੋਏ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ।

ਇਕਬਾਲ ਸਿੰਘ ਸ਼ਾਂਤ
ਲੰਬੀ, 25 ਅਕਤੂਬਰ

ਮੰਡੀ ਕਿੱਲਿਆਂਵਾਲੀ ’ਚ ਆੜ੍ਹਤੀਆਂ ਦੀ ਹੰਗਾਮਿਆਂ ਭਰੀ ‘ਕਲੇਸ਼ ਮੀਟ’ ਮੌਕੇ ਖਰੀਦ ਏਜੰਸੀਆਂ ਦੇ ਵੱਡੇ ਭ੍ਰਿਸ਼ਟਾਚਾਰ ਦੇ ਪਾਜ਼ ਮੀਡੀਆ ’ਚ ਨਸ਼ਰ ਹੋਣ ’ਤੇ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਸਰਗਰਮ ਹੋ ਗਿਆ ਹੈ। ਪ੍ਰਸ਼ਾਸਨ ਨੇ ਆੜ੍ਹਤ ਤੰਤਰ ਤੇ ਖਰੀਦ ਏਜੰਸੀਆਂ ਦੇ ਕੰਮਕਾਜ਼ ’ਚ ਕਥਿਤ ਘਪਲੇਬਾਜ਼ੀ ਦੀ ਪੜਤਾਲ ਵਿੱਢ ਦਿੱਤੀ ਹੈ। ਅੱਜ ਪਨਸਪ ਦੇ ਜ਼ਿਲਾ ਮੈਨੇਜਰ ਮਾਨਵ ਜਿੰਦਲ ਤੇ ਮਾਰਕਫੈੱਡ ਦੇ ਜ਼ਿਲਾ ਮੈਨੇਜਰ ਮੁਨੀਸ਼ ਗਰਗ ਨੇ ਦਾਣਾ ਮੰਡੀ, ਮੰਡੀ ਕਿੱਲਿਆਂਵਾਲੀ ਦਾ ਦੌਰਾ ਕੀਤਾ। ਉੁਨ੍ਹਾਂ ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ਨਵਗਠਿਤ ਪੰਜ ਮੈਂਬਰੀ ਕਮੇਟੀ ਦੇ ਕਈ ਮੈਂਬਰਾਂ ਨਾਲ ਮੀਟਿੰਗ ਕੀਤੀ। ਸਰਕਾਰ ਨੇ ਮਾਮਲੇ ਦੀ ਤਹਿ ’ਤੇ ਪੁੱਜ ਕੇ ਸਰਹੱਦੀ ਮੰਡੀ ’ਚ ਘਪਲੇਬਾਜ਼ੀਆਂ ’ਤੇ ਨੱਥ ਕਸਣ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਕੋਲ ਫ਼ਸਲ ਖਾਲੀ ਭਰੀ ਖਰੀਦ ਕਰਨ ਵਾਲੇ ਆੜਤੀਆਂ ਅਤੇ ਜਥੇਬੰਦੀ ਦੀ ਓਟ ’ਚ ਰੁਪਏ ਹੜੱਪਣ ਵਾਲੇ ਸਫ਼ੈਦਪੋਸ਼ਾਂ ਦੀ ਸੂਚੀ ਪੁੱਜ ਗਈ ਹੈ। ਇੱਥੇ ਪਨਸਪ ਦੇ ਖਾਤਿਆਂ ’ਚ 25 ਹਜ਼ਾਰ ਕੁਇੰਟਲ ਝੋਨੇ ਦੀ ਆਵਕ ਵਿੱਚੋਂ 21500 ਕੁਇੰਟਲ ਦੀ ਖਰੀਦ ਹੋ ਚੁੱਕੀ ਹੈ। ਮਾਰਕਫੈੱਡ ਵੱਲੋਂ 25-27 ਹਜ਼ਾਰ ਝੋਨੇ ਦੀ ਆਵਕ ਵਿੱਚੋਂ 25 ਹਜ਼ਾਰ ਕੁਇੰਟਲ ਝੋਨੇ ਦੀ ਖਰੀਦ ਹੋ ਚੁੱਕੀ ਹੈ। ਕਿਸਾਨਾਂ ਦੀ ਫ਼ਸਲ ਖਰੀਦ ’ਚ ਭਿ੍ਰਸ਼ਟਾਚਾਰ ਸਾਹਮਣੇ ਆਉਣ ਮਗਰੋਂ ਸੂਹੀਆ ਵਿੰਗ ਵੀ ਸਰਗਰਮ ਹੋ ਗਿਆ ਹੈ। ਕੱਲ ਕੱਚਾ ਆੜ੍ਹਤੀ ਐਸੋਸੀਏਸ਼ਨ ਮੰਡੀ ਕਿੱਲਿਆਂਵਾਲੀ ਦੀ ਕਲੇਸ਼ ਮੀਟਿੰਗ ’ਚ ਪ੍ਰਧਾਨ ਗੁਰਜੰਟ ਸਿੰਘ ਬਰਾੜ ਨੇ ਉਨਾਂ ’ਤੇ ਲੱਗੇ ਕਥਿਤ ਸੰਗੀਨ ਦੋਸ਼ਾਂ ਦੇ ਜਵਾਬ ਤਹਿਤ ਚਾਰ ਆੜ੍ਹਤੀਆਂ ਵੱਲੋਂ ਖਰੀਦ ਏਜੰਸੀ ‘ਪਨਸਪ’ ਦੇ ਇੱਕ ਇੰਸਪੈਕਟਰ ਨੂੰ ਕਣਕ ਸੀਜ਼ਨ ’ਚ ਦੋ ਲੱਖ ਰੁਪਏ ਰਿਸ਼ਵਤ ਦੇਣ ਦਾ ਮਾਮਲਾ ਉਠਾਇਆ ਸੀ। ਖਰੀਦ ਏਜੰਸੀ ਪਨਸਪ ਦੇ ਜ਼ਿਲਾ ਮੈਨੇਜਰ ਨੇ ਮੀਟਿੰਗ ’ਚ ਕਣਕ ਸੀਜਨ ਦੇ ਭਿ੍ਰਸ਼ਟਾਚਾਰ ਦੇ ਨਸ਼ਰ ਮਸਲੇ ’ਤੇ ਆੜਤੀਆਂ ਨੂੰ ਲਿਖਤੀ ਸ਼ਿਕਾਇਤ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆੜ੍ਹਤੀ ਆਪਣੇ ਮਸਲਿਆਂ ਵਿੱਚ ਖਰੀਦ ਏਜੰਸੀਆਂ ਨੂੰ ਬੇਵਜਾ ਨਾ ਉਲਝਾਉਣ, ਜੇ ਖਰੀਦ ਤੰਤਰ ਦੀ ਊਣਤਾਈਆਂ ਹੈ ਤਾਂ ਉਸ ਬਾਰੇ ਖੁੱਲ੍ਹ ਕੇ ਦੱਸਿਆ ਜਾਵੇ ਤਾਂ ਕਾਰਵਾਈ ਕੀਤੀ ਜਾਵੇਗੀ।

ਖਰੀਦ ’ਚ ਖਾਮੀ ਬਾਰੇ ਲਿਖਤੀ ਸ਼ਿਕਾਇਤ ਕੀਤੀ ਜਾਵੇ: ਡੀ.ਸੀ.

ਜ਼ਿਲਾ ਸ੍ਰੀ ਮੁਕਸਤਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਖਰੀਦ ਪ੍ਰਬੰਧਾਂ ’ਚ ਕੋਈ ਖਾਮੀ ਸਹਿਣ ਨਹੀਂ ਹੋਵੇਗੀ। ਖਰੀਦ ਪ੍ਰਬੰਧਾਂ ’ਚ ਕਿਸੇ ਵੀ ਖਾਮੀ ਬਾਰੇ ਲਿਖਤ ਵਿੱਚ ਸ਼ਿਕਾਇਤ ਕੀਤੀ ਜਾਵੇ, ਉਸ ’ਤੇ ਤੁਰੰਤ ਕਾਰਵਾਈ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

* ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ * ਮ੍ਰਿਤਕਾਂ ’ਚ ਖਾਣ ਦੇ ਵਰਕਰ...

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ’ਤੇ ਲਾਇਆ ਅਧਿਆਪਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਦਾ ਦੋਸ਼...

ਸ਼ਹਿਰ

View All