ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਵੋਟ ਚੋਰੀ’ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਅਪਮਾਨ: ਸੰਧਵਾਂ

ਸਪੀਕਰ ਵੱਲੋਂ ਚੋਣ ਕਮਿਸ਼ਨ ਨੂੰ ਸ਼ੰਕੇ ਦੂਰ ਕਰਨ ਦੀ ਅਪੀਲ
ਸੰਧਵਾਂ ਵਾਸੀਆਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ।
Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਵੋਟ ਚੋਰੀ’ ਦੇ ਮੁੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਕੁਰਬਾਨੀਆਂ ਦੇ ਕੇ ਲਏ ਵੋਟ ਦੇ ਅਧਿਕਾਰੀ ਲਈ ਸ਼ਹੀਦੀਆਂ ਦੇਣ ਵਾਲੇ ਸ਼ਹੀਦਾਂ ਦਾ ਅਪਮਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ‘ਵੋਟ ਚੋਰੀ’ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੂੰ ਸਾਰੇ ਸ਼ੰਕੇ ਦੂਰ ਕਰਨੇ ਚਾਹੀਦੇ ਹਨ। ਉਹ ਪਿੰਡ ਸੰਧਵਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਕੁਝ ਵੋਟ ਚੋਰਾਂ ਨੂੰ ਧੌਣ ਤੋਂ ਫੜਨ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਾਂ ਅਤੇ ਪੰਜਾਬੀਆਂ ਨੇ ਕੁਰਬਾਨੀਆ ਦੇ ਕੇ ਆਜ਼ਾਦੀ ਅਤੇ ਵੋਟ ਦਾ ਅਧਿਕਾਰ ਹਾਸਲ ਕੀਤਾ ਹੈ ਅਤੇ ਜੇਕਰ ਕੋਈ ਇਹ ਹੱਕ ਸਾਡੇ ਤੋਂ ਖੋਹ ਰਿਹਾ ਹੈ ਤਾਂ ਇਹ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਲੋਕ (ਰਾਹੁਲ ਗਾਂਧੀ ਦਾ ਨਾਮ ਲਏ ਬਿਨਾਂ) ਜੇਕਰ ‘ਵੋਟ ਚੋਰੀ’ ਦੇ ਸਵਾਲ ਉਠਾ ਰਹੇ ਹਨ ਜਾਂ ਸ਼ੰਕੇ ਜ਼ਾਹਿਰ ਕਰ ਰਹੇ ਹਨ ਤਾਂ ਚੋਣ ਕਮਿਸ਼ਨ ਨੂੰ ਇਸ ਸਬੰਧੀ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਵੋਟ ਚੋਰੀ ਨੂੰ ਲੈ ਕੇ ਦੇਸ਼ ਦੀ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪਿਛਲੇ ਕੁਝ ਸਮੇਂ ਤੋਂ ਆਵਾਜ਼ ਉਠਾ ਰਹੇ ਹਨ ਅਤੇ ਹੁਣ ਉਨ੍ਹਾਂ ਨੇ ‘ਇੰਡੀਆ’ ਗੱਠਜੋੜ ਵੱਲੋਂ ਇਸ ਮਾਮਲੇ ’ਤੇ ਬਿਹਾਰ ਵਿੱਚ ਯਾਤਰਾ ਸ਼ੁਰੂ ਕੀਤੀ ਹੈ। ਅਜਿਹੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਇਸ ਮਾਮਲੇ ਵਿੱਚ ਵੀ ਆਪਣੀ ਆਵਾਜ਼ ਉਠਾਈ ਹੈ।

Advertisement

Advertisement