ਪੱਤਰ ਪ੍ਰੇਰਕ
ਬੱਲੂਆਣਾ (ਅਬੋਹਰ), 11 ਜਨਵਰੀ
ਫਾਜ਼ਿਲਕਾ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਹਰੇਕ ਬੂਥ ’ਤੇ ਵੋਟਾਂ ਵਾਲੇ ਦਿਨ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਏਗੀ। ਇਸ ਦੌਰਾਨ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਇਹ ਨਿਰਧਾਰਤ ਕੀਤਾ ਜਾ ਰਿਹਾ ਹੈ ਕਿ ਕਿਸੇ ਵੀ ਬੂਥ ’ਤੇ ਵੋਟਰਾਂ ਦੀ ਗਿਣਤੀ 1250 ਤੋਂ ਵੱਧ ਨਾ ਹੋਵੇ। ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਜਸਪਾਲ ਸਿੰਘ ਬਰਾੜ ਤੇ ਉਨ੍ਹਾਂ ਦੀ ਟੀਮ ਵੀ ਹਾਜ਼ਰ ਸੀ।