ਵਾਲਮਾਰਟ ਦੇ ਪੰਜ ਮਾਲ ਹਫ਼ਤੇ ਲਈ ਬੰਦ ਕਰਨ ਦਾ ਐਲਾਨ

ਵਾਲਮਾਰਟ ਦੇ ਪੰਜ ਮਾਲ ਹਫ਼ਤੇ ਲਈ ਬੰਦ ਕਰਨ ਦਾ ਐਲਾਨ

ਵਾਲਮਾਰਟ ਕੰਪਨੀ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ ਅਤੇ ਕਿਸਾਨ।

ਪਵਨ ਗੋਇਲ

ਭੁੱਚੋ ਮੰਡੀ, 18 ਸਤੰਬਰ

ਵਾਲਮਾਰਟ ਕੰਪਨੀ ਵੱਲੋਂ ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਵਿੱਚੋਂ ਕਥਿਤ ਧੱਕੇਸ਼ਾਹੀ ਨਾਲ ਨੌਕਰੀ ਤੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 30 ਸਤੰਬਰ ਤੋਂ ਕੰਪਨੀ ਦੇ ਪੰਜਾਬ ਵਿਚਲੇ ਪੰਜੇ ਮਾਲ ਇੱਕ ਹਫ਼ਤੇ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ।

ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾਈ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੰਪਨੀ ਨੇ ਹਫ਼ਤੇ ਵਿੱਚ ਵੀ ਮੁਲਾਜ਼ਮਾਂ ਦੀਆਂ ਨੌਕਰੀਆਂ ਬਹਾਲ ਨਾ ਕੀਤੀਆਂ ਤਾਂ ਉਹ ਇਸ ਸੰਘਰਸ਼ ਨੂੰ ਅਣਮਿੱਥੇ ਸਮੇਂ ਵਿੱਚ ਤਬਦੀਲ ਕਰ ਦੇਣਗੇ। ਜਥੇਬੰਦੀ ਨੇ ਕੰਪਨੀ ਨੂੰ 30 ਸਤੰਬਰ ਤੱਕ ਦਾ ਅਲਟੀਮੇਟਮ ਵੀ ਦਿੱਤਾ ਹੈ। ਕਿਸਾਨ ਆਗੂਆਂ ਨੇ ਇਹ ਫੈਸਲਾ ਜਥੇਬੰਦੀ ਦੀ ਸੂਬਾਈ ਮੀਟਿੰਗ ਵਿੱਚ ਲਿਆ। ਬੈਸਟ ਪ੍ਰਾਈਸ ਮਾਲ ਦੇ ਮੁਲਾਜ਼ਮਾਂ ਦਾ ਮੋਰਚਾ ਅੱਜ 20ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕੰਪਨੀ ਦੇ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਦੇ ਜਲਦਬਾਜ਼ੀ ਵਿੱਚ ਅਸਤੀਫ਼ੇ ਮਨਜ਼ੂਰ ਕਰਨ ਦੀ ਕੀਤੀ ਕਾਰਵਾਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਧਰਨਾਕਾਰੀ ਮੁਲਾਜ਼ਮ ਆਗੂ ਜਸਪ੍ਰੀਤ ਸਿੰਘ, ਨਿਰਮਲ ਸ਼ਰਮਾ, ਹਰਮਨ ਸਿੰਘ, ਮਨਪ੍ਰੀਤ ਸਿੰਘ ਸ਼ਰਮਾ ਅਤੇ ਹਰਜਿੰਦਰ ਸਿੰਘ ਨੇ ਕੰਪਨੀ ਦੇ ਉੱਚ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਤੋਂ ਧੋਖੇ ਨਾਲ ਅਸਤੀਫ਼ੇ ਲੈਣ ਅਤੇ ਫਿਰ ਨਿਯਮਾਂ ਨੂੰ ਛਿੱਕੇ ਟੰਗ ਕੇ ਅਸਤੀਫ਼ੇ ਮਨਜ਼ੂਰ ਕਰਨ ਦੀ ਕੀਤੀ ਗਈ ਕਾਰਵਾਈ ਦੀ ਸਖ਼ਤ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਉਹ ਵੀ ਚੁੱਪ ਕਰ ਕੇ ਨਹੀਂ ਬੈਠਣਗੇ। ਭਾਕਿਯੂ ਉਗਰਾਹਾਂ ਦੇ ਭਰਵੇਂ ਸਹਿਯੋਗ ਨਾਲ ਨੌਕਰੀਆਂ ਬਹਾਲ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All