ਨਾਜਾਇਜ਼ ਪਿਸਤੌਲ ਸਣੇ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ
ਪੱਤਰ ਪ੍ਰੇਰਕ ਕਾਲਾਂਵਾਲੀ, 2 ਜੁਲਾਈ ਥਾਣਾ ਔਢਾਂ ਪੁਲੀਸ ਨੇ ਹਮਲਾ ਕਰਨ, ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਗਗਨਦੀਪ ਸਿੰਘ ਉਰਫ ਗੱਗੀ ਵਾਸੀ ਕਿੰਗਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ...
Advertisement
ਪੱਤਰ ਪ੍ਰੇਰਕ
ਕਾਲਾਂਵਾਲੀ, 2 ਜੁਲਾਈ
Advertisement
ਥਾਣਾ ਔਢਾਂ ਪੁਲੀਸ ਨੇ ਹਮਲਾ ਕਰਨ, ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਗਗਨਦੀਪ ਸਿੰਘ ਉਰਫ ਗੱਗੀ ਵਾਸੀ ਕਿੰਗਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ 32 ਬੋਰ ਦਾ ਨਾਜਾਇਜ਼ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਹਨ।
ਥਾਣਾ ਮੁਖੀ ਬ੍ਰਹਮ ਪ੍ਰਕਾਸ਼ ਨੇ ਦੱਸਿਆ ਕਿ 27 ਮਈ ਨੂੰ ਸ਼ਿਕਾਇਤਕਰਤਾ ਵਾਸੀ ਕਿੰਗਰਾ ਦੇ ਬਿਆਨ ਦੇ ਆਧਾਰ ’ਤੇ ਮੁਲਜ਼ਮ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ ਏਐਸਆਈ ਓਮ ਪ੍ਰਕਾਸ਼ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਂਚ ਦੌਰਾਨ ਤਿੰਨ ਮੁਲਜ਼ਮਾਂ ਗੁਰਦੀਪ ਸਿੰਘ ਉਰਫ਼ ਗੀਤਾ, ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਕਿੰਗਰਾ ਅਤੇ ਹਰਪ੍ਰੀਤ ਸਿੰਘ ਵਾਸੀ ਜੰਡਵਾਲਾ ਜਾਟਾਨ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਗਗਨਦੀਪ ਸਿੰਘ ਉਰਫ਼ ਗੱਗੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Advertisement
×