ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਵਾਰਿਸ ਪੰਜਾਬ ਦੇ’ ਵੱਲੋਂ ਪੈਦਲ ਮਾਰਚ ਸ਼ੁਰੂ

ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਅਨੁਸਾਰ ਪੰਜਾਬ ਦੇ ਹੱਕਾਂ, ਖ਼ੁਦਮੁਖ਼ਤਿਆਰੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੇ ਅੱਜ ਤਖ਼ਤ ਦਮਦਮਾ ਸਾਹਿਬ ਤੋਂ ਅਰਦਾਸ ਕਰ ਕੇ ਸ੍ਰੀ ਆਨੰਦਪੁਰ ਸਾਹਿਬ ਲਈ ਪੈਦਲ ਮਾਰਚ ਰਵਾਨਾ ਕੀਤਾ। ਇਹ...
ਤਖ਼ਤ ਦਮਦਮਾ ਸਾਹਿਬ ਤੋਂ ਮਾਰਚ ਨੂੰ ਰਵਾਨਾ ਕਰਦੇ ਹੋਏ ਆਗੂ।
Advertisement

ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਅਨੁਸਾਰ ਪੰਜਾਬ ਦੇ ਹੱਕਾਂ, ਖ਼ੁਦਮੁਖ਼ਤਿਆਰੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੇ ਅੱਜ ਤਖ਼ਤ ਦਮਦਮਾ ਸਾਹਿਬ ਤੋਂ ਅਰਦਾਸ ਕਰ ਕੇ ਸ੍ਰੀ ਆਨੰਦਪੁਰ ਸਾਹਿਬ ਲਈ ਪੈਦਲ ਮਾਰਚ ਰਵਾਨਾ ਕੀਤਾ। ਇਹ 10 ਦਸੰਬਰ ਨੂੰ ਤਖ਼ਤ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ।

ਇਸ ਮੌਕੇ ਅਰਦਾਸ ਬਾਬਾ ਰਾਮ ਸਿੰਘ ਸੰਗਰਾਵਾਂ (ਦਮਦਮੀ ਟਕਸਾਲ) ਨੇ ਕੀਤੀ। ਇਸ ਤੋਂ ਪਹਿਲਾਂ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਸਾਡੇ ਲੀਡਰਾਂ ਦੀਆਂ ਕੋਝੀਆਂ ਚਾਲਾਂ ਕਰ ਕੇ ਸਾਡੇ ਹੱਕ ਸਾਥੋਂ ਖੋਹੇ ਗਏ। ਸ੍ਰੀ ਆਨੰਦਪੁਰ ਸਾਹਿਬ ਦਾ ਮਤਾ ਪੰਜਾਬ ਦੀ ਗੱਲ ਕਰਦਾ ਸੀ। ਇਸ ਲਈ ਇਸ ਮਤੇ ਅਨੁਸਾਰ ਪੰਜਾਬ ਦੇ ਹੱਕਾਂ ਅਤੇ ਖ਼ੁਦਮੁਖ਼ਤਿਆਰੀ ਸਬੰਧੀ ਲੋਕਾਂ ਨੂੰ ਜਾਣੂ ਕਰਵਾ ਕੇ ਉਨ੍ਹਾਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਪੈਦਲ ਮਾਰਚ ਸ਼ੁਰੂ ਕੀਤਾ ਗਿਆ ਹੈ।

Advertisement

ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਮੌਕੇ ਕਸ਼ਮੀਰੀ ਪੰਡਤਾਂ ਲਈ ਉਨ੍ਹਾਂ ਵੱਲੋਂ ਦਿੱਤੀ ਸ਼ਹਾਦਤ ਦੀ ਗੱਲ ਤਾਂ ਸਰਕਾਰਾਂ ਕਰਦੀਆਂ ਨੇ ਪਰ ਇਹੀ ਸਰਕਾਰਾਂ ਘੱਟ ਗਿਣਤੀਆਂ ਖ਼ਿਲਾਫ਼ ਵੀ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇੱਕ ਰਾਸ਼ਟਰ, ਇੱਕ ਸੱਭਿਆਚਾਰ ਅਤੇ ਇੱਕ ਧਰਮ ਨੂੰ ਲਾਗੂ ਕਰ ਕੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ। ਇਸ ਲਈ ਸਿੱਖਾਂ ਨੂੰ ਜਾਗਰੂਕ ਕਰਨ ਵਾਸਤੇ ਅਜਿਹੇ ਮਾਰਚ ਜ਼ਰੂਰੀ ਹਨ।

ਇਸ ਮੌਕੇ ਅਕਾਲੀ ਦਲ (ਅ) ਦੇ ਸੂਬਾਈ ਆਗੂ ਪਰਮਿੰਦਰ ਸਿੰਘ ਬਾਲਿਆਂਵਾਲੀ, ਬਾਬਾ ਚਮਕੌਰ ਸਿੰਘ ਭਾਈਰੂਪਾ, ਬਾਬਾ ਸਰਬਜੀਤ ਸਿੰਘ ਪ੍ਰਧਾਨ ਗਤਕਾ ਦਲ ਪੰਜਾਬ, ਪ੍ਰਦੀਪ ਸਿੰਘ ਸੋਨੀ ਬਾਬਾ, ਅਕਾਲੀ ਦਲ (ਅ) ਦੇ ਹਰਪਾਲ ਸਿੰਘ ਬਲੇਰ, ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਸਿੰਘ ਭਾਗੀਵਾਂਦਰ ਆਦਿ ਮੌਜੂਦ ਸਨ।

Advertisement
Show comments