‘Waris Punjab ਸਾਰੀਆਂ ਸੀਟਾਂ ਤੋਂ ਚੋਣ ਲੜੇਗਾ’
ਅਕਾਲੀ ਦਲ ਵਾਰਿਸ ਪੰਜਾਬ ਦੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਅਤੇ ਤਰਸੇਮ ਸਿੰਘ ਨੇ ਐਲਾਨ ਕੀਤਾ ਕਿ ਪਾਰਟੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੋਂ ਚੋਣਾਂ ਲੜੇਗੀ। ਇਸ ਦੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ...
Advertisement
ਅਕਾਲੀ ਦਲ ਵਾਰਿਸ ਪੰਜਾਬ ਦੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਅਤੇ ਤਰਸੇਮ ਸਿੰਘ ਨੇ ਐਲਾਨ ਕੀਤਾ ਕਿ ਪਾਰਟੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੋਂ ਚੋਣਾਂ ਲੜੇਗੀ। ਇਸ ਦੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਕਿਸੇ ਵੀ ਪਾਰਟੀ ਨੇ ਇਮਾਨਦਾਰੀ ਨਾਲ ਕੋਈ ਕਾਰਜ ਨਹੀਂ ਕੀਤਾ, ਜਿਸ ਕਰ ਕੇ ਲੋਕ ਅੱਕੇ ਪਏ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਕੁੱਝ ਪਾਰਟੀਆਂ ਨੇ ਉਨ੍ਹਾਂ ਨਾਲ ਚੋਣਾਂ ਵਿੱਚ ਸਮਝੌਤਾ ਕਰਨ ਦੀ ਗੱਲ ਚਲਾਈ ਹੈ, ਪਰ ਇਹ ਫ਼ੈਸਲਾ ਅਗਲੇ ਦਿਨਾਂ ਵਿੱਚ ਲਿਆ ਜਾਵੇਗਾ। ਇੱਥੇ ਮੀਟਿੰਗ ਤੋਂ ਬਾਅਦ ਹਰਜਸਪ੍ਰੀਤ ਸਿੰਘ ਸੰਧੂ ਨੂੰ ਲੀਗਲ ਸੈੱਲ ਜ਼ਿਲ੍ਹਾ ਮਾਨਸਾ, ਪਰਮਿੰਦਰ ਸਿੰਘ ਸਹਾਰਨਾ ਨੂੰ ਸੈਕਟਰੀ ਲੀਗਲ ਸੈੱਲ ਜ਼ਿਲ੍ਹਾ ਮਾਨਸਾ, ਸਤਨਾਮ ਸਿੰਘ ਨੂੰ ਪ੍ਰਧਾਨ ਲੀਗਲ ਸੈੱਲ ਬੁਢਲਾਡਾ ਅਤੇ ਗੁਰਵਿੰਦਰ ਸਿੰਘ ਨੂੰ ਸਕੱਤਰ ਲੀਗਲ ਸੈੱਲ ਬੁਢਲਾਡਾ ਲਾਇਆ ਗਿਆ ਹੈ। ਇਸ ਮੌਕੇ ਕੁਲਵਿੰਦਰ ਸਿੰਘ ਕੋਟਧਰਮੂ ਤੇ ਸੁਖਦਰਸ਼ਨ ਸਿੰਘ ਵੀ ਮੌਜੂਦ ਸਨ।
Advertisement
Advertisement
×

