ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੰਗਾਂ ਨਾ ਮੰਨਣ ’ਤੇ ਪਰਾਲੀ ਸਾੜਨ ਦੀ ਚਿਤਾਵਨੀ

ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਦੀ ਅੱਜ ਇੱਥੇ ਮੀਟਿੰਗ ਹੋਈ। ਸੂਬਾ ਵਿੱਤ ਤੇ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ ਸ਼ਾਹਵਾਲਾ ਤੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਝਾਮਕਾ ਨੇ ਕਿਹਾ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਡੰਡੇ ਤੋਂ ਬਚਣ...
ਜਾਣਕਾਰੀ ਦਿੰਦੇ ਹੋਏ ਕਿਸਾਨ ਜਥੇਬੰਦੀ ਦੇ ਆਗੂ। -ਫੋਟੋ: ਨੀਲੇਵਾਲਾ
Advertisement

ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਦੀ ਅੱਜ ਇੱਥੇ ਮੀਟਿੰਗ ਹੋਈ। ਸੂਬਾ ਵਿੱਤ ਤੇ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ ਸ਼ਾਹਵਾਲਾ ਤੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਝਾਮਕਾ ਨੇ ਕਿਹਾ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਡੰਡੇ ਤੋਂ ਬਚਣ ਲਈ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਪਰਚੇ ਦਰਜ ਕਰਕੇ ਰੈੱਡ ਐਂਟਰੀਆਂ ਤਾਂ ਕਰ ਰਹੀ ਹੈ ਪਰ ਅਦਾਲਤ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਨਹੀਂ ਮੰਨ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਜਿਹੜੇ ਕਿਸਾਨ ਚਾਰ ਪੰਜ ਏਕੜ ਜ਼ਮੀਨ ਦੇ ਮਾਲਕ ਹਨ, ਉਹ ਪਰਾਲੀ ਨੂੰ ਸੰਭਾਲਣ ਲਈ ਕਰੋੜਾਂ ਰੁਪਏ ਦੀ ਮਸ਼ੀਨਰੀ ਨਹੀਂ ਖਰੀਦ ਸਕਦੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਰਾਲੀ ਦੀਆਂ ਗੱਠਾਂ ਬੰਨ੍ਹਣ ਲਈ ਬੇਲਰਾਂ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਆਗੂੁਆਂ ਨੇ  ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ 5 ਤਰੀਕ ਤੱਕ ਝੋਨੇ ਦੀ ਪਰਾਲੀ ਦੇ ਹੱਲ ਲਈ ਕਿਸਾਨਾਂ ਨੂੰ ਮਸ਼ੀਨਰੀ ਨਾ ਦਿੱਤੀ ਜਾਂ ਪਰਾਲੀ ਸੰਭਾਲਣ ਲਈ ਮੁਆਵਜ਼ਾ ਨਾ ਦਿੱਤਾ ਤਾਂ ਕਿਸਾਨ ਕਣਕ ਦੀ ਬਿਜਾਂਦ ਤੋਂ ਪਰਾਲੀ ਸਾੜਨ ਲਈ ਮਜਬੂਰ ਹੋਣਗੇ।

Advertisement

Advertisement
Show comments