ਯਸ਼ ਚਟਾਨੀ
ਮੀਂਹ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਗਰ ਕੌਂਸਲ ਨੇ ਭਾਵੇਂ ਨਾਲਿਆਂ ਦੀ ਸਫ਼ਾਈ ਦੇ ਪ੍ਰਬੰਧ ਤਾਂ ਕੀਤੇ ਸਨ ਪਰ ਲਗਾਤਾਰ ਪੈ ਰਹੇ ਮੀਂਹ ਕਾਰਨ ਸਭ ਧਰੇ ਧਰਾਏ ਰਹਿ ਗਏ। ਮੋਗਾ-ਕੋਟਕਪੂਰਾ ਵਾਲੀ ਸੜਕ ਦਾ ਟੋਟਾ ਨੀਵਾਂ ਹੋਣ ਕਰ ਕੇ ਇੱਥੇ ਪਾਣੀ ਭਰ ਜਾਂਦਾ ਹੈ। ਇਸ ਕਾਰਨ ਮੋਗਾ ਅਤੇ ਕੋਟਕਪੂਰਾ ਆਉਣ ਵਾਲੇ ਲੋਕਾਂ ਨੂੰ ਬਦਲਵੇਂ ਰਾਹਾਂ ਦੀ ਵਰਤੋਂ ਕਰਨੀ ਪੈਂਦੀ ਹੈ। ਇੰਨਾ ਹੀ ਨਹੀਂ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਗੋਡੇ-ਗੋਡੇ ਪਾਣੀ ਖੜ੍ਹ ਜਾਂਦਾ ਹੈ। ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਟੀਟੂ ਨੇ ਦੱਸਿਆ ਕਿ ਨਾਲਿਆਂ ਦੀ ਮੁਕੰਮਲ ਸਫ਼ਾਈ ਕਰਵਾਈ ਸੀ ਅਤੇ ਹੁਣ ਦੁਬਾਰਾ ਸਫ਼ਾਈ ਕਾਮਿਆਂ ਨੂੰ ਆਖ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਾਲਿਆਂ ਵਿੱਚ ਘਰਾਂ ਤੇ ਦੁਕਾਨਾਂ ਦਾ ਕੂੜਾ ਨਾ ਸੁੱਟਿਆ ਜਾਵੇ।
Advertisement
Advertisement
×