DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Water Supply Problem: ਦੀਪਗੜ੍ਹ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

ਇੱਥੋਂ ਨੇੜਲੇ ਪਿੰਡ ਦੀਪਗੜ੍ਹ ਵਿੱਚ ਜਲ ਸਪਲਾਈ ਦੀ ਖਸਤਾ ਹਾਲ ਟੈਂਕੀ ਲੋਕਾਂ ਲਈ ਪ੍ਰੇਸ਼ਾਨੀ ਬਣੀ ਹੋਈ ਹੈ। ਪਿੰਡ ਦੇ ‘ਆਪ’ ਆਗੂ ਜੋਗਿੰਦਰ ਸਿੰਘ ਮਠਾੜੂ ਅਤੇ ਹੋਰ ਲੋਕਾਂ ਨੇ ਦੱਸਿਆ ਕਿ ਟੈਂਕੀ ਦੀ ਖ਼ਸਤਾ ਹਾਲਤ ਸਬੰਧੀ ਸਾਲ 2022 ਵਿੱਚ ਵਿਧਾਇਕ ਲਾਭ...

  • fb
  • twitter
  • whatsapp
  • whatsapp
featured-img featured-img
ਆਪਣੀ ਸਮੱਸਿਆ ਬਾਰੇ ਦੱਸਦੀਆਂ ਹੋਈਆਂ ਔਰਤਾਂ।
Advertisement

ਇੱਥੋਂ ਨੇੜਲੇ ਪਿੰਡ ਦੀਪਗੜ੍ਹ ਵਿੱਚ ਜਲ ਸਪਲਾਈ ਦੀ ਖਸਤਾ ਹਾਲ ਟੈਂਕੀ ਲੋਕਾਂ ਲਈ ਪ੍ਰੇਸ਼ਾਨੀ ਬਣੀ ਹੋਈ ਹੈ। ਪਿੰਡ ਦੇ ‘ਆਪ’ ਆਗੂ ਜੋਗਿੰਦਰ ਸਿੰਘ ਮਠਾੜੂ ਅਤੇ ਹੋਰ ਲੋਕਾਂ ਨੇ ਦੱਸਿਆ ਕਿ ਟੈਂਕੀ ਦੀ ਖ਼ਸਤਾ ਹਾਲਤ ਸਬੰਧੀ ਸਾਲ 2022 ਵਿੱਚ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਨਵਾਂ ਬੋਰ ਅਤੇ ਨਵੀਂ ਟੈਂਕੀ ਬਣਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ। ਉਨ੍ਹਾਂ ਇਹ ਪੱਤਰ ਵਿਭਾਗ ਨੂੰ ਭੇਜ ਦਿੱਤਾ ਸੀ ਪਰ ਅੱਜ ਤੱਕ ਕੋਈ ਕੰਮ ਨਹੀਂ ਹੋਇਆ। ਟੈਂਕੀ

ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਇਸ ਦੇ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਵੀ ਖੜ੍ਹੀ ਹੋ ਗਈ ਹੈ। ਉਨ੍ਹਾਂ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇੱਥੇ ਨਵੀਂ ਟੈਂਕੀ ਬਣਵਾਈ ਜਾਵੇ। ਔਰਤਾਂ ਨੇ ਕਿਹਾ ਕਿ ਲੋੜੀਂਦੀ ਮਾਤਰਾ ਵਿੱਚ ਪਾਣੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਰੋਜ਼ਾਨਾਂ ਘਰਾਂ ਅੰਦਰ ਪਾਣੀ ਦੀ ਪੂਰਤੀ ਕਰਨ ਲਈ ਗੁਆਂਢੀਆਂ ਦੇ ਘਰਾਂ ਅੰਦਰ ਲੱਗੀਆਂ ਮੋਟਰਾਂ ਤੋਂ ਪਾਣੀ ਲਿਆਉਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਸਬੰਧਤ ਵਿਭਾਗ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਅੰਦਰ ਪਾਣੀ ਵਾਲੀ ਪੁਰਾਣੀ ਟੈਂਕੀ ਦੀ ਥਾਂ ਨਵੀਂ ਟੈਂਕੀ ਬਣਾਈ ਜਾਵੇ ਅਤੇ ਪਿੰਡ ਵਾਸੀਆਂ ਨੂੰ ਜਲ ਸਪਲਾਈ ਯਕੀਨੀ ਬਣਾਈ ਜਾਵੇ।

Advertisement

Advertisement
Advertisement
×