ਜਲ ਸਪਲਾਈ ਕਾਮਿਆਂ ਦੀ ਹੜਤਾਲ ਜਾਰੀ
ਪੱਤਰ ਪ੍ਰੇਰਕ ਮਾਨਸਾ, 8 ਜੁਲਾਈ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ 10 ਜੂਨ ਤੋਂ ਅਣਮਿਥੇ ਸਮੇਂ ਦੀ ਹੜਤਾਲ ਅੱਜ 29ਵੇਂ ਦਿਨ ’ਚ ਸ਼ਾਮਲ ਹੋ ਚੁੱਕੀ ਹੈ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਵਿਭਾਗ ਵਿੱਚ ਲੰਬੇ ਸਮੇਂ...
Advertisement
ਪੱਤਰ ਪ੍ਰੇਰਕ
ਮਾਨਸਾ, 8 ਜੁਲਾਈ
Advertisement
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ 10 ਜੂਨ ਤੋਂ ਅਣਮਿਥੇ ਸਮੇਂ ਦੀ ਹੜਤਾਲ ਅੱਜ 29ਵੇਂ ਦਿਨ ’ਚ ਸ਼ਾਮਲ ਹੋ ਚੁੱਕੀ ਹੈ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਵਿਭਾਗ ਵਿੱਚ ਲੰਬੇ ਸਮੇਂ ਆਊਟਸੋਰਸ ਸਿਸਟਮ ਰਾਹੀਂ ਵੱਖ-ਵੱਖ ਪੋਸਟਾਂ ’ਤੇ ਨਿਗੂਣੀਆਂ ਤਨਖਾਹਾਂ ਉਤੇ ਕੰਮ ਕਰਦੇ ਰਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ ਨੇ ਦੱਸਿਆ ਕਿ ਅੱਜ ਜਥੇਬੰਦੀ ਦੀ ਮੀਟਿੰਗ ਸਬ ਕਮੇਟੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕਲ ਬਾਡੀ ਮੰਤਰੀ ਡਾ. ਰਵਜੋਤ ਸਿੰਘ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਈਓ ਮੈਡਮ ਦੀਪਤੀ ਉੱਪਲ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਹੋਈ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਹੁਤ ਹੀ ਜਲਦੀ ਸਰਕਾਰ ਵੱਲੋਂ ਉਨ੍ਹਾਂ ਦੇ ਇਸ ਮਸਲੇ ਦਾ ਛੇਤੀ ਹੱਲ ਕੀਤਾ ਜਾਵੇਗਾ।
Advertisement
×