ਮੀਂਹ ਕਾਰਨ ਮਾਨਸਾ ਵਿੱਚ ਜਲ-ਥਲ

ਮੀਂਹ ਕਾਰਨ ਮਾਨਸਾ ਵਿੱਚ ਜਲ-ਥਲ

ਮੀਂਹ ਕਾਰਨ ਮਾਨਸਾ ਦੇ ਬੱਸ ਸਟੈਂਡ ਚੌਕ ਵਿਚ ਭਰੇ ਭਾਰੀ ਪਾਣੀ ’ਚੋਂ ਲੰਘਦੇ ਰਾਹਗੀਰ। -ਫੋਟੋ: ਸੁਰੇਸ਼

ਮਾਨਸਾ (ਜੋਗਿੰਦਰ ਸਿੰਘ ਮਾਨ): ਅੱਜ ਪਏ ਮੀਂਹ ਨੇ ਮਾਨਸਾ ਨੂੰ ਜਲ-ਥਲ ਕਰਕੇ ਰੱਖ ਦਿੱਤਾ। ਨਗਰ ਕੌਸਲ ਅਤੇ ਸੀਵਰੇਜ਼ ਬੋਰਡ ਦੇ ਸਾਰੇ ਪ੍ਰਬੰਧ ਧਰੇ-ਧਰਾਏ ਰਹਿ ਗਏ। ਦੇਰ ਸ਼ਾਮ ਤੱਕ ਸ਼ਹਿਰ ਵਿਚ ਚਾਰ-ਚੁਫੇਰੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਸੀ। ਸਵੇਰ ਪੈਣ ਲੱਗੇ ਇਸ ਮੀਂਹ ਨਾਲ ਮਾਨਸਾ ਦੀਆਂ ਸਾਰੀਆਂ ਨੀਵੀਂਆਂ ਬਸਤੀਆਂ ਵਿਚ ਪਾਣੀ ਭਰ ਗਿਆ, ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰਸ਼ਾਸਨ ਨੂੰ ਕੋਸਦੇ ਨਜ਼ਰ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਨਿਸਾਸੀ ਦੇ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਸ਼ਹਿਰ ਵਿਚ ਸਭ ਤੋਂ ਮਾੜਾ ਹਾਲ ਵੀਰ ਨਗਰ ਮੁਹੱਲੇ ਦਾ ਸੀ। ਇਸ ਤੋਂ ਇਲਾਵਾ ਮਾਨਸਾ ਬੱਸ ਸਟੈਂਡ ਤੋਂ ਸਾਰੇ ਮੁੱਖ ਬਜ਼ਾਰ ਅਤੇ ਸ਼ਹਿਰ ਦੀਆਂ ਬਹੁਤੀਆਂ ਗਲੀਆਂ ਪਾਣੀ ਨਾਲ ਨੱਕੋ-ਨੱਕ ਭਰੀਆਂ ਪਈਆਂ ਸਨ।

ਅਮਸਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ

ਡੱਬਵਾਲੀ (ਇਕਬਾਲ ਸਿੰਘ ਸ਼ਾਂਤ): ਪਿੰਡ ਚੱਠਾ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 31 ਸਾਲਾ ਮੁਨੀਸ਼ ਪੁੱਤਰ ਗੁਲਜਾਰ ਸਿੰਘ ਦੀ ਮੌਤ ਹੋ ਗਈ। ਬਿਜਲੀ ਡਿੱਗਣ ਸਮੇਂ ਮੁਨੀਸ਼ ਖੇਤ ਵਿੱਚ ਕੰਮ ਕਰ ਰਿਹਾ ਸੀ।

ਮੀਂਹ ਨਾਲ ਟਹਿਕਣ ਲੱਗੀਆਂ ਫਸਲਾਂ

ਮਲੋਟ (ਲਖਵਿੰਦਰ ਸਿੰਘ): ਅੱਜ ਦੁਪਿਹਰੇ ਪ ਤੇਜ਼ ਮੀਂਹ ਕਾਰਨ ਜਿਥੇ ਫਸਲਾਂ ਨੂੰ ਰਾਹਤ ਮਿਲੀ ਹੈ, ਉਥੇ ਮੌਸਮ ਵੀ ਖੁਸ਼ਗਵਾਰ ਹੋ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।। ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਵਿੰਦਰ ਸਿੰਘ, ਸੁਰਿੰਦਰ ਸਿੰਘ, ਪਿੰਡ ਬੁਰਜ਼ ਸਿੱਧਵਾਂ , ਅਨਿਲ ਬਜਾਜ ਛਾਪਿਆਂਵਾਲੀ, ਚੇਅਰਮੈਨ ਜੋਗਿੰਦਰ ਸਿੰਘ ਪਿੰਡ ਰੱਥੜੀਆਂ ਆਦਿ ਨੇ ਦੱਸਿਆ ਕਿ ਝੋਨੇ ’ਚ ਪਾਣੀ ਪੂਰਾ ਨਾ ਹੋਣ ਕਰਕੇ ਉਹ ਝੋਨਾ ਵਾਹੁਣ ਦੀ ਤਿਆਰੀ ਵਿਚ ਸਨ ਪਰ ਮੀਂਹ ਕਾਰਨ ਹਾਲ ਦੀ ਘੜੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਧੁੱਪ ਨਾਲ ਝੁਲਸ ਚੁੱਕੇ ਨਰਮੇ ਨੇ ਵੀ ਮੀਂਹ ਪੈਣ ਕਰਕੇ ਸੁਰਤ ਸੰਭਾਲੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All