ਪੱਤਰ ਪ੍ਰੇਰਕ
ਮਾਨਸਾ, 1 ਮਈ
ਇਥੇ ਮਜ਼ਦੂਰ ਦਿਵਸ ਮੌਕੇ ਪੰਜਾਬ ਪ੍ਰਦੇਸ਼ ਮਜ਼ਦੂਰ ਪੱਲੇਦਾਰ ਯੂਨੀਅਨ ਦੇ ਦਫ਼ਤਰ ’ਚ ਝੰਡਾ ਲਹਿਰਾਉਣ ਦੀ ਰਸਮ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਅਦਾ ਕੀਤੀ। ਉਨ੍ਹਾਂ ਨੇ ਇਕ ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਹਮੇਸ਼ਾ ਹੀ ਮਜ਼ਦੂਰ ਵਰਗ ਨਾਲ ਖੜ੍ਹੀ ਹੈ ਅਤੇ ਰਹੇਗੀ।