ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 18 ਜੁਲਾਈ
ਇਥੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਪਿੰਡ ਮਹਿਰਾਜ ਵਿੱਚ ਇੱਕ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਚੰਗਾ ਰਾਜ ਪ੍ਰਬੰਧ ਦੇਣ ਲਈ ਅਤਿ ਗੰਭੀਰ ਹਨ, ਜਿਸ ਕਰ ਕੇ ਉਹ ਪੰਜਾਬ ਲਈ ਵਿਸ਼ੇਸ਼ ਨੀਤੀਆਂ ਦਾ ਪ੍ਰਬੰਧ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਸੁਨੇਹਾ ਹਰ ਪੰਜਾਬੀ ਦੇ ਘਰ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦਾ ਹਰ ਵਾਲੰਟੀਅਰ ਆਪਣੀ ਡਿਊਟੀ ਨਿਭਾਉਣ ਲਈ ਤਤਪਰ ਹੈ ਤੇ ਬਿਜਲੀ ਗਰੰਟੀ ਸਬੰਧੀ ਐਲਾਨਨਾਮਾ ਪੰਜਾਬੀਆਂ ਦੀ ਤਕਦੀਰ ਬਦਲਣ ਦੀ ਸਮਰੱਥਾ ਰੱਖਦਾ ਹੈ ਕਿਉਂਕਿ ਇਸ ਐਲਾਨਨਾਮੇ ਨਾਲ ਇੱਕ ਬਿਜਲੀ ਖਪਤਕਾਰ ਨੂੰ ਪੰਜ ਸਾਲਾਂ ਵਿੱਚ 1 ਲੱਖ 80 ਹਜ਼ਾਰ ਰੁਪਏ ਦਾ ਲਾਭ ਹੋਵੇਗਾ। ਸ੍ਰੀ ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਉਹੀ ਵਾਅਦਾ ਕੀਤਾ ਜਾਂਦਾ ਹੈ ਜਿਸ ਨੂੰ ਅਮਲੀ ਤੌਰ ਤੇ ਲਾਗੂ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁੱਖੀ ਮਹਿਰਾਜ, ਗੁਰਚਰਨ ਸਿੰਘ ਮਹਿਰਾਜ, ਰੌਸ਼ਨ ਸਿੰਘ, ਕੁਲਦੀਪ ਸਿੰਘ, ਰੁਪਿੰਦਰ ਸਿੰਘ, ਰਣਜੀਤ ਸਿੰਘ, ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।