ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 11 ਫਰਵਰੀ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਆਪਣੀ ਚੋਣ ਮੁਹਿੰਮ ਤਹਿਤ ਪਿੰਡ ਮਲੂਕਾ, ਹਮੀਰਗੜ੍ਹ, ਬੁਰਜ਼ ਲੱਧਾ ਤੇ ਦਿਆਲਪੁਰਾ ਮਿਰਜ਼ਾ ਵਿੱਚ ਚੋਣ ਮੀਟਿੰਗਾਂ ਕੀਤੀਆਂ। ਪਿੰਡ ਮਲੂਕਾ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜਿੱਥੇ ਉਨ੍ਹਾਂ ਨੇ ਹਲਕਾ ਰਾਮਪੁਰਾ ਫੂਲ ਦਾ ਵੱਡੀ ਪੱਧਰ ‘ਤੇ ਵਿਕਾਸ ਕਰਵਾਇਆ, ਉਥੇ ਪਿੰਡ ਮਲੂਕਾ ਦਾ ਚੌਤਰਫ਼ਾ ਵਿਕਾਸ ਕਰਵਾਉਣਾ ਹਮੇਸ਼ਾ ਉਨ੍ਹਾਂ ਦੀ ਪਹਿਲ ਰਹੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਹਲਕਾ ਰਾਮਪੁਰਾ ਫੂਲ ਦਾ ਹਰ ਖੇਤਰ ਵਿਚ ਇਤਿਹਾਸਕ ਵਿਕਾਸ ਕਰਵਾਇਆ ਜਾਵੇਗਾ।
ਟੱਲੇਵਾਲ(ਲਖਵੀਰ ਸਿੰਘ ਚੀਮਾ): ਸਿਕੰਦਰ ਸਿੰਘ ਮਲੂਕਾ ਨੇ ਪਿੰਡ ਬੀਹਲਾ ਵਿੱਚ ਸੀਨੀਅਰ ਯੂਥ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਦੇ ਗ੍ਰਹਿ ਵਿਖੇ ਸ਼ੋ੍ਮਣੀ ਅਕਾਲੀ-ਬਸਪਾ ਉਮੀਦਵਾਰ ਚਮਕੌਰ ਸਿੰਘ ਵੀਰ ਦੇ ਹੱਕ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ ਤੇ ਵੋਟਾਂ ਮੰਗੀਆਂ। ਉਨ੍ਹਾਂ ਕਾਂਗਰਸ ’ਤੇ ਵਾਅਦਾਖ਼ਿਲਾਫੀ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।