‘ਆਪ’ ਦੀ ਧੱਕੇਸ਼ਾਹੀ ਦਾ ਜਵਾਬ ਵੋਟਾਂ ਦੇਣਗੀਆਂ: ਢਿੱਲੋਂ
ਵਿਧਾਇਕ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਸੂਬੇ ਦਾ ਹਰ ਵਰਗ ਸਰਕਾਰ ਦੀ ਕੁਰਗੁਜ਼ਾਰੀ ਤੋਂ ਦੁਖ਼ੀ ਹੈ। ਸ੍ਰੀ ਢਿੱਲੋਂ ਨੇ ਬਲਾਕ ਮਹਿਲ ਕਲਾਂ ਦੇ ਪਿੰਡ ਚੀਮਾ, ਵਿਧਾਤਾ, ਮੂੰਮ, ਟੱਲੇਵਾਲ, ਬਖ਼ਤਗੜ੍ਹ, ਸਹਿਜੜਾ ਸਣੇ 17 ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਉਮੀਦਵਾਰਾਂ ਦੀਆਂ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਵਿਧਾਇਕ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਦੀ ਆਪਣੀ ਕੋਈ ਪ੍ਰਾਪਤੀ ਨਹੀਂ ਹੈ, ਇਸ ਲਈ ਵਿਰੋਧੀ ਧਿਰਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਚੋਣਾਂ ਵਿੱਚ ਸ਼ਰ੍ਹੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ‘ਆਪ’ ਦੇ ਝੂਠੇ ਬਦਲਾਅ ਤੋਂ ਦੁਖੀ ਹਨ ਅਤੇ ਵੋਟਾਂ ਦੋ ਰੂਪ ਵਿੱਚ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।
ਇਸ ਮੌਕੇ ਬਲਾਕ ਪ੍ਰਧਾਨ ਸ਼ੰਮੀ ਠੁੱਲੀਵਾਲ, ਜਸਮੇਲ ਸਿੰਘ ਡੇਅਰੀਵਾਲਾ, ਗੁਰਮੇਲ ਸਿੰਘ ਮੌੜ, ਐਡਵੋਕੇਟ ਜਸਵੀਰ ਸਿੰਘ ਖੇੜੀ, ਬਨੀ ਖੈਰਾ, ਡਾ. ਬਲਵੰਤ ਹਮੀਦੀ, ਡਾ. ਗੁਰਪ੍ਰੀਤ ਚੀਮਾ, ਡਾ. ਬੱਬੂ ਵੜੈਚ ਅਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
