ਹਰਦੀਪ ਸਿੰਘ
ਫਤਹਿਗੜ੍ਹ ਪੰਜਤੂਰ, 25 ਅਗਸਤ
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ਉੱਤੇ ਦੋਹਾਂ ਪਾਰਟੀਆਂ ਵੱਲੋਂ ਤਿਆਰ ਕੀਤਾ ਗਿਆ ਪੰਜਾਬ ਦੇ ਲੋਕਾਂ ਲਈ 13 ਨੁਕਾਤੀ ਸਾਂਝਾ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ, ਜਿਸ ਵਿੱਚ ਲੋਕ ਭਲਾਈ ਸਕੀਮਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇੱਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਆਗੂ ਨੇ ਕਿਹਾ ਕਿ ਜਦੋਂ ਜਦੋਂ ਵੀ ਸੂਬੇ ਅੰਦਰ ਅਕਾਲੀ ਸਰਕਾਰ ਬਣੀ ਤਾਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਇਕ ਇਕ ਕਰਕੇ ਸਾਰੀਆਂ ਹੀ ਸਹੂਲਤਾਂ ਤੋਂ ਕਿਨਾਰਾਕਸ਼ੀ ਕਰ ਲਈ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ 2022 ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀ ਦਾ ਸੱਦਾ ਦਿੱਤਾ।