ਪੱਤਰ ਪ੍ਰੇਰਕ
ਜ਼ੀਰਾ ,10 ਅਕਤੂਬਰ
ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਿਹਤ ਵਿਭਾਗ ਵਿੱਚ ਲੋੜੀਂਦੇ ਡਾਕਟਰ ਅਤੇ ਸਹਾਇਕ ਸਟਾਫ ਦੀ ਲੋੜ ਅਨੁਸਾਰ ਭਰਤੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ ਨੇ ਸਬ ਡਿਵੀਜ਼ਨ ਜ਼ੀਰਾ ਦੇ ਪਿੰਡ ਠੱਠਾ ਕਿਸ਼ਨ ਸਿੰਘ ਵਾਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਅਤੇ ਮਹਿਲਾ ਪ੍ਰਧਾਨ ਹਰਿਆਣਾ ਰਾਜ ਕੌਰ ਗਿੱਲ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਸਿਹਤ ਮੰਤਰੀ ਵੱਲੋਂ ਪਿੰਡ ਠੱਠਾ ਕਿਸ਼ਨ ਸਿੰਘ ਦੇ ਸਿਹਤ ਕੇਂਦਰ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨੂੰ ਸਿਹਤ ਸਹੂਲਤਾਂ ਦੇ ਵਿਸਥਾਰ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਸਿਵਲ ਹਸਪਤਾਲ ਜ਼ੀਰਾ ਦਾ ਦੌਰਾ ਕਰਕੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ।
ਸ੍ਰੀ ਜੌੜੇ ਮਾਜਰਾ ਨੇ ਸਿਹਤ ਸਹੂਲਤਾਂ ਬਾਰੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ ਅਤੇ ਮੁੱਖ ਮੰਤਰੀ ਵੱਲੋਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।