ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਤੇ ਪੁਲੀਸ ਜ਼ਬਰ ਵਰਗੇ ਆਦਿ ਮੁੱਦਿਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ 30 ਅਗਸਤ ਤੋਂ ਸੂਬੇ ਅੰਦਰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੱਕੇ ਮੋਰਚੇ ਲੱਗਣੇ ਹਨ। ਜਿਸ ਦੀ ਤਿਆਰੀ ਵਜੋਂ ਜਥੇਬੰਦੀ ਦੀ ਅੱਜ ਜ਼ਿਲ੍ਹਾ ਬਰਨਾਲਾ ਦੀ ਵਧਵੀਂ ਮੀਟਿੰਗ ਪਿੰਡ ਸੰਘੇੜਾ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਮੂਹ ਪਿੰਡਾਂ ’ਚ ਨੁੱਕੜ ਮੀਟਿੰਗਾਂ, ਜਾਗੋ ਮਾਰਚ, ਢੋਲ ਮਾਰਚ,ਬਲਾਕ ਪੱਧਰੇ ਮੋਟਰ ਸਾਈਕਲ ਮਾਰਚ ਆਦਿ ਕਰ ਕੇ ਜ਼ੋਰਦਾਰ ਜਾਗਰੂਕਤਾ ਮੁਹਿੰਮ ਵਿੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਾ ਪੱਧਰ ’ਤੇ ਲੱਗਣ ਵਾਲੇ ਧਰਨਿਆਂ ਦੇ ਇਕੱਠ ਵੀ ਸਰਕਾਰਾਂ ਦੀਆਂ ਚੂਲਾਂ ਹਿਲਾ ਕੇ ਰੱਖ ਦੇਣਗੇ ਅਤੇ ਸਰਕਾਰ ਨੂੰ ਲੋਕਾਂ ਦੀਆਂ ਬੁਨਿਆਦੀ ਮੰਗਾਂ ਮੰਨਣ ਲਈ ਮਜ਼ਬੂਰ ਕੀਤਾ ਜਾਵੇਗਾ। ਉਪਰੋਕਤ ਮੰਗਾਂ ਤੋਂ ਇਲਾਵਾ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ, ਝੂਠੇ ਪੁਲੀਸ ਮੁਕਾਬਲੇ ਬੰਦ ਹੋਣ, ਆਗੂਆਂ ’ਤੇ ਅੰਦੋਲਨਾਂ ਦੌਰਾਨ ਪਾਏ ਸਾਰੇ ਪਰਚੇ ਰੱਦ ਹੋਣ, ਆਬਾਦਕਾਰਾਂ ਨੂੰ ਮੁਜ਼ਾਰਿਆਂ ਨੂੰ ਜਮੀਨਾਂ ਦੇ ਮਾਲਕੀ ਹੱਕਾਂ ਬਾਰੇ ਮੰਗਾਂ ਉਭਾਰੀਆਂ ਗਈਆਂ। ਅੱਜ ਦੀ ਮੀਟਿੰਗ ਵਿੱਚ ਔਰਤਾਂ ਦੀ ਲਾਮਬੰਦੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਸੂਬਾ ਆਗੂ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ਬਦਰਾ, ਜ਼ਿਲ੍ਹਾ ਮਹਿਲਾ ਕਨਵੀਨਰ ਕਮਲਜੀਤ ਕੌਰ ਬਰਨਾਲਾ, ਬਲਾਕ ਬਰਨਾਲਾ ਪ੍ਰਧਾਨ ਬਲੌਰ ਸਿੰਘ ਛੰਨਾ ਸਮੇਤ ਜ਼ਿਲ੍ਹਾ ਬਰਨਾਲਾ ਦੀਆਂ ਸਮੂਹ ਆਗੂ ਬੀਬੀਆਂ ਦੀ ਭਰਵੀਂ ਸ਼ਿਰਕਤ ਸੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

