ਕੇਂਦਰ ਨੂੰ ਗ਼ਰੀਬਾਂ ਦੇ ਰਾਸ਼ਨ ’ਤੇ ਨਹੀਂ ਮਾਰਨ ਦੇਵਾਂਗੇ ਡਾਕਾ: ਉੱਗੋਕੇ
ਇਸ ਮੌਕੇ ਹਾਜ਼ਰ ਚੇਅਰਮੈਨ ਯੋਜਨਾ ਬੋਰਡ ਅਤੇ ਮਾਰਕੀਟ ਕਮੇਟੀ ਬਰਨਾਲਾ ਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਰਮਿੰਦਰ ਸਿੰਘ ਭੰਗੂ ਅਤੇ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ 32 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਪੰਜਾਬ ਦੇ ਗਰੀਬ ਲੋਕਾਂ ਦਾ ਰਾਸ਼ਨ ਚੋਰੀ ਕਰਨ ਦੀ ਯੋਜਨਾ ਸਰਕਾਰ ਬਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਇੰਨ੍ਹਾਂ ਪੰਜਾਬ ਵਿਰੋਧੀ ਯੋਜਨਾਵਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਡਟ ਕੇ ਰੱਖਿਆ ਕਰੇਗੀ।